18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਤਜਿੰਦਰ ਕੌਰ ਥਿੰਦ ਪੰਜਾਬ ਅਤੇ ਚੰਡੀਗੜ੍ਹ ਜਰਨਿਲਸਟ ਯੂਨੀਅਨ ਦੇ ਕਨਵੀਨਰ ਨਿਯੁਕਤ

ਅਜੀਤ ਡੈਸਕ 21-06-2026
ਮੁੱਲਾਂਪੁਰ-ਦਾਖਾ , 20 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੂੰ ਹੋਰ ਮਜ਼ਬੂਤ ਅਤੇ ਵਿਸਤਾਰ ਦੇਣ ਦੇ ਉਦੇਸ਼ ਨਾਲ ਜਥੇਬੰਦੀ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਸੂਬਾ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਵੱਲੋਂ ਸੀਨੀਅਰ ਪੱਤਰਕਾਰ ਤਜਿੰਦਰ ਕੌਰ ਥਿੰਦ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜਨਰਲ ਸੰਤੋਖ ਗਿੱਲ ਨੇ ਕਿਹਾ ਕਿ ਤਜਿੰਦਰ ਕੌਰ ਥਿੰਦ ਪੱਤਰਕਾਰੀ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਉਨ੍ਹਾਂ ਦਾ ਤਜਰਬਾ ਜਥੇਬੰਦੀ ਨੂੰ ਮਜ਼ਬੂਤੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੱਤਰਕਾਰਾਂ ਦੀ ਏਕਤਾ, ਭਲਾਈ ਅਤੇ ਹੱਕਾਂ ਦੀ ਰੱਖਿਆ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੰਤੋਖ ਗਿੱਲ ਨੇ ਕਿਹਾ ਕਿ ਤਜਿੰਦਰ ਕੌਰ ਥਿੰਦ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਵਿੱਚ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ। ਮੈਂਬਰਸ਼ਿਪ ਪ੍ਰਕਿਰਿਆ ਪੂਰੀ ਹੋਣ ਉਪਰੰਤ ਜ਼ਿਲ੍ਹਾ ਇਕਾਈ ਦੀ ਚੋਣ ਲੋਕਤੰਤਰੀ ਢੰਗ ਨਾਲ ਕਰਵਾਈ ਜਾਵੇਗੀ ਅਤੇ ਮੈਂਬਰਾਂ ਨੂੰ ਜਥੇਬੰਦੀ ਵੱਲੋਂ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ। ਜਥੇਬੰਦੀ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਤਜਿੰਦਰ ਕੌਰ ਥਿੰਦ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਵਿੱਚ ਯੂਨੀਅਨ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੇਗੀ।
ਪਿਛਲੀ ਖ਼ਬਰ ਚੌਕੀਮਾਨ ਪੁਲਿਸ ਚੌਕੀ ਨੇ 2 ਨੌਜਵਾਨਾਂ ਨੂੰ 25 ਗ੍ਰਾਮ ਹੈਰੋਇਨ ਨਾਲ ਕੀਤਾ ਕਾਬੂ ਅਗਲੀ ਖ਼ਬਰ ਚੋਣ ਡਿਊਟੀਆਂ ਦੀ ਆੜ ’ਚ ਤਬਾਦਲਿਆਂ ’ਤੇ ਰੋਕ ਲਾਉਣੀ ਗੈਰ ਵਾਜਬ ਡੀ. ਟੀ. ਐੱਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।