18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਜਾਣਾ ਇਕ ਸ਼ਲਾਘਾਯੋਗ ਫ਼ੈਸਲਾ -ਵਿਰਕ ਆਸਟ੍ਰੇਲੀਆ/ਜਥੇਦਾਰ ਗੁੜੇ/ਗੋਲਡੀ ਸ਼ਹਿਰੀਆ

ਅਜੀਤ ਡੈਸਕ 21-06-2026
ਚੌਂਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਜਾਣਾ ਇਕ ਸ਼ਲਾਘਾਯੋਗ ਫ਼ੈਸਲਾ ਹੈ ਜਿਸ ਦੀ ਪੰਜਾਬ ਸਮੇਤ ਵਿਦੇਸ਼ਾਂ ਵਿਚ ਬੈਠੇ ਪੰਜਾਬੀ ਵੀਰ ਵੀ ਸ਼ਲਾਘਾ ਕਰ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ, ਜਥੇਦਾਰ ਜਰਨੈਲ ਸਿੰਘ ਗੁੜੇ ਤੇ ਯੂਥ ਆਗੂ ਅਵਨਿੰਦਰ ਸਿੰਘ ਗੋਲਡੀ ਸ਼ਹਿਰੀਆ ਤਲਵੰਡੀ ਨੇ ਕੀਤਾ ਤੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਹਲਕੇ ਦਾਖੇ ਦੇ ਲੋਕ ਚੱਟਾਨ ਵਾਂਗ ਖੜ੍ਹੇ ਹਨ ਤੇ ਉਨ੍ਹਾਂ ਵਲੋਂ ਲਏ ਫ਼ੈਸਲੇ ‘ਤੇ ਪਹਿਰਾ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਵੀ 2027 ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਸੂਬੇ ਦੀ ਵਾਂਗਡੋਰ ਸੌਪਣਗੇ ਜਿਸ ਦਾ ਕਾਰਨ ਬਾਕੀ ਸਿਆਸੀ ਪਾਰਟੀਆਂ ਵਲੋਂ ਪੰਜਾਬ ਦੀ ਬਿਹਤਰੀ ਲਈ ਕੰਮ ਨਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ, ਰਿਸ਼ਵਤਖੋਰੀ, ਰੇਤ ਮਾਫੀਆ ਤੇ ਗੈਂਗਸਟਰਾਂ ਦਾ ਬੋਲਬਾਲਾ ਹੈ ਤੇ ਚਿੱਟੇ ਦਾ ਕੋਹੜ ਨੌਜਵਾਨਾਂ ਨੂੰ ਨਿਗਲ ਰਿਹਾ ਹੈ ਤੇ ਪੰਜਾਬ ਵਾਸੀਆਂ ਨੂੰ ਇਕੋ-ਇਕ ਜਥੇਬੰਦੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ‘ਤੇ ਭਰੋਸਾ ਹੈ।
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਵਲੋਂ ਅਕਾਲਗੜ੍ਹ ’ਚ ਸਮਾਰਟ ਰਾਸ਼ਨ ਕਿੱਟਾਂ ਦੀ ਵੰਡ ਅਗਲੀ ਖ਼ਬਰ ਟੈਂਪਰਾ ਗਰੁੱਪ ਵਲੋਂ ਅਰਬਨ ਸਕੁਏਅਰ ਮੁੱਲਾਂਪੁਰ ਦਾਖਾ (ਲੁਧਿ:) ਵਿਖੇ 3 ਪ੍ਰੀਮੀਅਮ ਬ੍ਰਾਂਡਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।