10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕਾਮਰੇਡ ਅਜੈਬ ਸਿੰਘ ਨੂੰ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਵਲੋਂ ਸ਼ਰਧਾਂਜਲੀ ਭੇਟ

ਅਜੀਤ ਡੈਸਕ 22-06-2026


ਭੂੰਦੜੀ, 21 ਜੂਨ (ਕੁਲਦੀਪ ਸਿੰਘ ਮਾਨ) � ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੀ ਇਕ ਹੰਗਾਮੀ ਮੀਟਿੰਗ ਅੱਜ ਸ਼ਹੀਦ ਭਗਤ ਸਿੰਘ ਯਾਦਗਾਰੀ ਹਾਲ ਭੂੰਦੜੀ ਵਿਖੇ ਇਲਾਕੇ ਦੇ ਸਰਗਰਮ ਵਰਕਰਾਂ ਦੀ ਹਾਜ਼ਰੀ ਵਿਚ ਹੋਈ। ਮੀਟਿੰਗ ਦੌਰਾਨ ਕਮਿਊਨਿਸਟ ਇਨਕਲਾਬੀ ਲਹਿਰ ਦੇ ਸਾਥੀ ਕਾਮਰੇਡ ਅਜੈਬ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਥੇਬੰਦੀ ਦਾ ਝੰਡਾ ਝੁਕਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਭੂੰਦੜੀ ਨੇ ਕਿਹਾ ਕਿ ਕਾਮਰੇਡ ਅਜੈਬ ਸਿੰਘ ਨੇ ਨਕਸਲਬਾੜੀ ਲਹਿਰ ਦੇ ਉਭਾਰ ਤੋਂ ਲੈ ਕੇ ਆਪਣਾ ਸਾਰਾ ਜੀਵਨ ਕਿਰਤੀ ਅਤੇ ਮਜ਼ਦੂਰ ਵਰਗ ਦੇ ਹੱਕਾਂ ਲਈ ਸਮਰਪਿਤ ਰੱਖਿਆ। ਉਨ੍ਹਾਂ ਕਿਹਾ ਕਿ ਕਾਮਰੇਡ ਅਜੈਬ ਸਿੰਘ ਬਹੁਤ ਹੀ ਨਿਮਰ, ਸ਼ਾਂਤ ਸੁਭਾਅ ਅਤੇ ਸੰਘਰਸ਼ਸ਼ੀਲ ਸ਼ਖਸੀਅਤ ਦੇ ਮਾਲਕ ਸਨ। ਜਿਨ੍ਹਾਂ ਨੇ ਹਰ ਤਰ੍ਹਾਂ ਦੀਆਂ �ਕੜਾਂ ਦਾ ਸਾਹਮਣਾ ਕਰਦੇ ਹੋਏ ਇਨਕਲਾਬੀ ਲਹਿਰ ਦਾ ਝੰਡਾ ਬੁਲੰਦ ਰੱਖਿਆ। ਡਾ. ਭੂੰਦੜੀ ਨੇ ਕਿਹਾ ਕਿ ਕਾ. ਅਜੈਬ ਸਿੰਘ ਨੂੰ ਸੱਚੀ ਸ਼ਰਧਾਂਜਲੀ ਤਦੋਂ ਹੀ ਹੋਵੇਗੀ। ਜਦੋਂ ਮਜ਼ਦੂਰਾਂ ਅਤੇ ਕਿਰਤੀਆਂ ਦੀ ਜ਼ਿੰਦਗੀ ਵਿਚ ਬੁਨਿਆਦੀ ਤਬਦੀਲੀਆਂ ਲਿਆਉਣ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਸੋਸ਼ਣ ‘ਤੇ ਆਧਾਰਿਤ ਸਰਮਾਏਦਾਰੀ-ਸਾਮਰਾਜੀ ਢਾਂਚੇ ਨੂੰ ਬਦਲਣ ਲਈ ਯਤਨ ਜਾਰੀ ਰੱਖੇ ਜਾਣ।

ਪਿਛਲੀ ਖ਼ਬਰ ਸੂਬੇ ਦੇ ਲੋਕ 2027 ’ਚ ਮੁੜ ਤੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣਗੇ- ਨੰਬਰਦਾਰ ਸਰਾਂ ਤਲਵੰਡੀ/ਬਾਸੀ... ਅਗਲੀ ਖ਼ਬਰ ਪਿੰਡ ਬਸੈਮੀ ਵਿਖੇ ਮੁੱਖ ਸੜਕ ’ਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।