10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੂਬੇ ਦੇ ਲੋਕ 2027 ’ਚ ਮੁੜ ਤੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣਗੇ- ਨੰਬਰਦਾਰ ਸਰਾਂ ਤਲਵੰਡੀ/ਬਾਸੀਆ/ਖੰਜਰਵਾਲ

ਅਜੀਤ ਡੈਸਕ 22-06-2026


ਚੌਂਕੀਮਾਨ, 21 ਜੂਨ (ਤੇਜਿੰਦਰ ਸਿੰਘ ਚੱਢਾ) ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾ ਨੂੰ ਜਿੱਥੇ ਸਹੂਲਤਾਂ ਮੁਹੱਈਆ ਕਰਵਾਈਆ ਹਨ ਉੱਥੇ ਹੀ ਸੂਬੇ ਨੂੰ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਨਵੀਆਂ ਨੀਤੀਆਂ ਲਾਗੂ ਕੀਤੀਆ ਤੇ ਸੂਬੇ ਦੇ ਲੋਕ ਸਰਕਾਰ ਦੀ ਕਾਰਜੁਗਾਰੀ ਤੋਂ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ‘ਆਪ’ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ, ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਬੇਟ ਤੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਨੇ ਕੀਤਾ ਤੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਇਆ ਤੇ ਸਿੱਖਿਆ ਦਾ ਮਿਆਰ ਉੱਪਰ ਚੁੱਕਿਆ ਤੇ ਨਾਲ ਹੀ ਨੌਜਵਾਨਾਂ ਨੂੰ ਆਪਣੇ ਕੀਤੇ ਵਾਅਦੇ ਅਨੁਸਾਰ ਨੌਕਰੀਆਂ ਦਿੱਤੀਆਂ ਤੇ ਲੋੜਵੰਦ ਪਰਿਵਾਰਾਂ ਤੱਕ ‘ਮੇਰੀ ਰਸੋਈ ਯੋਜਨਾ ਤਹਿਤ ਘਰ-ਘਰ ਰਾਸਨ ਪੁੱਜਦਾ ਕੀਤਾ ਤੇ ‘ਮੁੱਖ ਮੰਤਰੀ ਮਾਵਾਂ-ਭੈਣਾਂ ਯੋਜਨਾਂ ਤਹਿਤ ਜਨਰਲ ਵਰਗ ਦੀ �ਰਤ ਨੂੰ 1000 ਰੁਪਏ ਤੇ ਐੱਸ.ਸੀ ਵਰਗ ਨੁੰ 1500 ਰੁਪਏ ਮਹੀਨਾ ਦੇਣਾ ਸ਼ੁਰੂ ਕੀਤਾ ਤੇ ਇਸ ਦੇ ਨਾਲ ਹੀ ਚਿੱਟੇ ਦੇ ਕੋਹੜ ਨੁੰ ਖ਼ਤਮ ਕਰਨ ਲਈ ਨਸੇ ਦੇ ਵਪਾਰੀਆਂ ਦੇ ਘਰਾਂ ਤੇ ਬੁਲਡੋਜ਼ਰ ਚਲਾਏ। ਉਕਤ ਆਗੂਆਂ ਨੇ ਕਿਹਾ ਕੇ ਲੋਕ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਸੰਤੁਸ਼ਟ ਹਨ ਤੇ 2027 ਵਿਚ ਮੁੜ ਤੋਂ ਸੂਬੇ ਦੀ ਵਾਂਗਡੋਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣ ਲਈ ਤਿਆਰ-ਬਰ-ਤਿਆਰ ਬੈਠੇ ਹਨ।

ਪਿਛਲੀ ਖ਼ਬਰ ‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ੇ ਦੇ ਆਦੀ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਤਤਪਰ-ਕੋਆਰਡੀਨੇਟਰ ਥਿੰਦ ਅਗਲੀ ਖ਼ਬਰ ਕਾਮਰੇਡ ਅਜੈਬ ਸਿੰਘ ਨੂੰ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਵਲੋਂ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।