06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪਿੰਡ ਬੱਸੀਆਂ ਵਿਖੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ

ਅਜੀਤ ਡੈਸਕ 23-06-2026
ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਨਿਰਮਲ ਡੇਰਾ ਬਾਬਾ ਮਹਾਂ ਸਿੰਘ ਤੇ ਬਾਬਾ ਲਾਭ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ ਹੋਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਗੱਦੀਨਸ਼ੀਨ ਮਹਾਂਪੁਰਸ਼ ਸੰਤ ਬਾਬਾ ਤਰਲੋਚਨ ਸਿੰਘ ਜੀ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਲੜੀ ਦੇ ਭੋਗ ਮਿਤੀ 25 ਜੂਨ, ਦਿਨ-ਵੀਰਵਾਰ ਨੂੰ ਪਾਏ ਜਾਣਗੇ। ਉਪਰੰਤ ਮਹਾਨ ਢਾਡੀ-ਕਵੀਸ਼ਰ ਦਰਬਾਰ ਸਜੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਨਿਰਮਲੇ ਭੇਖ ਦੇ ਸਾਧੂ-ਮਹਾਂਪੁਰਸ਼ ਹਾਜ਼ਰੀਆਂ ਭਰਨਗੇ।ਇਸ ਮੌਕੇ ਗੁਰੂ ਦਾ ਲੰਗਰ ਅਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ। ਉਨ੍ਹਾਂ ਸਮਾਗਮਾਂ ’ਚ ਸਹਿਯੋਗ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਭੁੱਲਰ ਵਿਖੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ ਅਗਲੀ ਖ਼ਬਰ ਹੰਬੜਾਂ ’ਚ ਲੁਟੇਰਿਆਂ ਦੀ ਦਹਿਸ਼ਤ !

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।