06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪਿੰਡ ਰਾਮਗੜ੍ਹ ਭੁੱਲਰ ਵਿਖੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ

ਅਜੀਤ ਡੈਸਕ 23-06-2026
ਜਗਰਾਉਂ, 22 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨੇੜਲੇ ਪਿੰਡ ਰਾਮਗੜ੍ਹ ਭੁੱਲਰ ਵਿਖੇ ਆਮ ਆਦਮੀ ਪਾਰਟੀ ਵਲੋਂ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਇਕੱਤਰ ਮਹਿਲਾਵਾਂ ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਰਕੇ ਹਰ ਵਰਗ ਖੁਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਵਲੋਂ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ, 10 ਲੱਖ ਦਾ ਮੁਫ਼ਤ ਇਲਾਜ, ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000-1500 ਰੁਪਏ, ਲੱਖਾਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਆਦਿ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਦੇ ਨਾਲ ਨਾਲ ਸਰਕਾਰ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਨੂੰ ਜੇਲ੍ਹਾਂ ’ਚ ਡੱਕਿਆ ਗਿਆ ਹੈ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਦਾ ਸਰਕਾਰ ਵਲੋਂ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਮਿਲੀਆਂ ਹਨ, ਜੋ ਪਿਛਲੀਆਂ ਕੋਈ ਵੀ ਸਰਕਾਰਾਂ ਮੌਕੇ ਨਹੀਂ ਮਿਲੀਆਂ। ਇਸ ਮੌਕੇ ਸਰਪੰਚ ਜਗਤਾਰ ਸਿੰਘ ਰਸੂਲਪੁਰ, ਪੰਚ ਜਸਵੰਤ ਸਿੰਘ ਪੰਮਾ, ਬਲਵੀਰ ਸਿੰਘ ਸੋਨੂੰ, ਜਗਤਾਰ ਸਿੰਘ ਕਾਲਾ, ਗੁਰੇਤਜ ਸਿੰਘ ਛੀਨਾ, ਗੁਰਦੇਵ ਸਿੰਘ ਦੇਵ, ਤੇਜਾ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਪੇ ਆਪਣੇ ਬੱਚਿਆਂ ਨੂੰ ਦੁਨਿਆਵੀ ਗਿਆਨ ਦੇ ਨਾਲ-ਨਾਲ ਧਾਰਮਿਕ ਵਿੱਦਿਆ ਨਾਲ ਵੀ ਜੋੜਨ- ਬਾਬਾ ਤੇਜਿੰਦਰ ਸਿੰਘ ਨਾਨਕਸਰ ਅਗਲੀ ਖ਼ਬਰ ਪਿੰਡ ਬੱਸੀਆਂ ਵਿਖੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।