06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਐਡਵੋਕੇਟ ਚਿਰਾਂਸ਼ੂ ਰਤਨ ਵਲੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਵਿਸ਼ੇਸ਼ ਮੁਲਾਕਾਤ

ਅਜੀਤ ਡੈਸਕ 23-06-2026
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਅਤੇ ਖੰਨਾ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਟਿਕਟ ਦੇ ਚਾਹਵਾਨ ਉੱਭਰ ਰਹੇ ਭਾਜਪਾ ਨੇਤਾ ਐਡਵੋਕੇਟ ਐਡਵੋਕੇਟ ਚਿਰਾਂਸ਼ੂ ਰਤਨ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਖੰਨਾ ਵਿਧਾਨ ਸਭਾ ਦੇ ਲੋਕਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਵਿਸਥਾਰ ਨਾਲ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਚਿਰਾਂਸ਼ੂ ਰਤਨ ਨੇ ਕਿਹਾ ਕਿ ਖੰਨਾ, ਜੋ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ, ਅੱਜ ਵੀ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ। ਉਨ੍ਹਾਂ ਰਾਸ਼ਟਰੀ ਪ੍ਰਧਾਨ ਅੱਗੇ ਖੰਨਾ ਦੀਆਂ ਟੁੱਟੀਆਂ ਸੜਕਾਂ, ਸੀਵਰੇਜ ਅਤੇ ਡਰੇਨੇਜ ਪ੍ਰਣਾਲੀ ਦੀ ਨਾਕਾਮੀ, ਸ਼ਹਿਰ ਵਿੱਚ ਵਧ ਰਹੀ ਟਰੈਫ਼ਿਕ ਸਮੱਸਿਆ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਦੀ ਘਾਟ, ਉਦਯੋਗਿਕ ਵਿਕਾਸ ਦੀ ਮੰਦ ਗਤੀ, ਵਪਾਰੀਆਂ ਦੀਆਂ ਮੁਸ਼ਕਿਲਾਂ, ਕਿਸਾਨਾਂ ਦੀਆਂ ਸਮੱਸਿਆਵਾਂ, ਸਿਹਤ ਅਤੇ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਵਰਗੇ ਅਹਿਮ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਖੰਨਾ ਦੇ ਲੋਕ ਹੁਣ ਰਵਾਇਤੀ ਰਾਜਨੀਤੀ ਤੋਂ ਅੱਗੇ ਵਧ ਕੇ ਵਿਕਾਸ, ਜਵਾਬਦੇਹੀ ਅਤੇ ਨਤੀਜੇ ਚਾਹੁੰਦੇ ਹਨ। ਮੀਟਿੰਗ ਦੌਰਾਨ ਨਿਤਿਨ ਨਬੀਨ ਨੇ ਐਡਵੋਕੇਟ ਚਿਰਾਂਸ਼ੂ ਰਤਨ ਵੱਲੋਂ ਖੰਨਾ ਦੇ ਮੁੱਦਿਆਂ ਨੂੰ ਤੱਥਾਂ ਸਮੇਤ ਪੇਸ਼ ਕਰਨ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਖੰਨਾ ਨਾਲ ਸੰਬੰਧਿਤ ਸਾਰੇ ਮੁੱਦਿਆਂ ਨੂੰ ਪਾਰਟੀ ਵੱਲੋਂ ਗੰਭੀਰਤਾ ਨਾਲ ਨੋਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਖੰਨਾ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ। ਚਿਰਾਂਸ਼ੂ ਰਤਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਉਨ੍ਹਾਂ ਦਾ ਇਕੋ ਮਕਸਦ ਖੰਨਾ ਦੇ ਲੋਕਾਂ ਦੀ ਆਵਾਜ਼ ਬਣਨਾ ਅਤੇ ਖੰਨਾ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਭ੍ਰਿਸ਼ਟਾਚਾਰ, ਕੁਸ਼ਾਸਨ ਅਤੇ ਵਿਕਾਸਹੀਣਤਾ ਤੋਂ ਬਾਹਰ ਕੱਢ ਸਕਦੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਖੰਨਾ ਦੇ ਲੋਕ ਬਦਲਾਅ ਅਤੇ ਵਿਕਾਸ ਦੇ ਹੱਕ ਵਿੱਚ ਫੈਸਲਾ ਕਰਨਗੇ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਹਿੰਗਾਈ ਨੂੰ ਲੈ ਕੇ ਪਿੰਡ ਘੁਡਾਣੀ ਕਲਾਂ ਵਿਖੇ ਮੀਟਿੰਗ ਅਗਲੀ ਖ਼ਬਰ ਪਿੰਡ ਗੁੜੇ ਵਿਖੇ ਸ਼ਹੀਦ ਬਾਬਾ ਵਸਾਵਾ ਸਿੰਘ (ਬਾਬਾ ਸ਼ਹੀਦਾਂ) ਦੇ ਅਸਥਾਨ ਦੀ ਸਰਬਸੰਮਤੀ ਨਾਲ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।