05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਹਿੰਗਾਈ ਨੂੰ ਲੈ ਕੇ ਪਿੰਡ ਘੁਡਾਣੀ ਕਲਾਂ ਵਿਖੇ ਮੀਟਿੰਗ

ਅਜੀਤ ਡੈਸਕ 23-06-2026
ਰਾੜਾ ਸਾਹਿਬ, 22 ਜੂਨ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਘੁਡਾਣੀ ਕਲਾਂ ਵਿਖੇ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਬੁਲਾਈ ਗਈ । ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਬਲਾਕ ਸਕੱਤਰ ਜਸਬੀਰ ਸਿੰਘ ਅਸਕਰੀਪੁਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕੇ 2 ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੇਂਦਰ ਦੀ ਮੋਦੀ ਹਕੂਮਤ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਅਤੇ ਮੁਜ਼ਾਹਰਾ ਕਰਕੇ ਮੰਗ ਕੀਤੀ ਜਾਵੇਗੀ ਕਿ ਡੀਜ਼ਲ ਪੈਟਰੋਲ ਤੇ ਰਸੋਈ ਗੈਸ ’ਚ ਕੀਤੇ ਗਏ ਵਾਧੇ ਨੂੰ ਨੂੰ ਵਾਪਸ ਲਿਆ ਜਾਵੇ, ਯੂਰੀਏ, ਡੀ. ਏ. ਪੀ ਖਾਦਾਂ ਦੀ ਭਾਰੀ ਤੋਟ ਨੂੰ ਖ਼ਤਮ ਕੀਤਾ ਜਾਏ, ਭਾਰਤ ਅਮਰੀਕਾ ਸਮਝੌਤਾ ਮੁਕਤ ਵਪਾਰ ਰੱਦ ਕੀਤਾ ਜਾਵੇ, ਅਮਰੀਕਾ ਇਰਾਨ ਦੀ ਜੰਗ ਦੀ ਆੜ ’ਚ ਮਹਿੰਗਾਈ ਵਧਾਉਣ ਦੀ ਕਦਮ ਰੋਕਿਆ ਜਾਵੇ । ਇਸ ਮੌਕੇ ਬਲਦੇਵ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ ਬਿੱਟੂ ਦਰਸ਼ਨ ਸਿੰਘ, ਸੁਖਬੀਰ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਸਿੰਦਰ ਸਿੰਘ, ਬਹਾਦਰ ਸਿੰਘ, ਭਰਪੂਰ ਸਿੰਘ, ਸਰਬਜੀਤ ਸਿੰਘ ਜਰਨੈਲ ਸਿੰਘ, ਛੱਜਵੀਰ ਸਿੰਘ,ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸਨ।
ਪਿਛਲੀ ਖ਼ਬਰ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ’ਤੇ ਗੁਰਬਾਣੀ ਕੰਠ, ਸ਼ਬਦ ਕੀਰਤਨ ਤੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਡਵੋਕੇਟ ਚਿਰਾਂਸ਼ੂ ਰਤਨ ਵਲੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।