09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਯੂਥ ਕਾਂਗਰਸ ਚੋਣਾਂ ’ਚ ਜਿੱਤ ਹਾਸਿਲ ਕਰਨ ਵਾਲੇ ਨੌਜਵਾਨ ਆਗੂਆਂ ਦਾ ਕਾਮਿਲ ਅਮਰ ਸਿੰਘ ਵਲੋਂ ਸਨਮਾਨ

ਅਜੀਤ ਡੈਸਕ 24-06-2026


ਰਾਏਕੋਟ, 23 ਜੂਨ (ਸੁਸ਼ੀਲ)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਅੱਜ ਹਲਕਾ ਰਾਏਕੋਟ ਕਾਂਗਰਸ ਦੇ ਇੰਚਾਰਜ ਕਾਮਿਲ ਅਮਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਵਿੱਚ ਅਰਸ਼ਦ ਖਾਨ ਰਾਣਾ ਨੂੰ ਪੰਜਾਬ ਯੂਥ ਕਾਂਗਰਸ ਦਾ ਸੂਬਾ ਮੀਤ ਪ੍ਰਧਾਨ, ਬਲਬੀਰ ਸਿੰਘ ਨੂੰ ਯੂਥ ਕਾਂਗਰਸ ਹਲਕਾ ਰਾਏਕੋਟ ਦਾ ਪ੍ਰਧਾਨ, ਭਜਨ ਜੋਸ਼ੀ ਨੂੰ ਯੂਥ ਕਾਂਗਰਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਮੀਤ ਪ੍ਰਧਾਨ ਅਤੇ ਓਂਕਾਰ ਜੋਸ਼ੀ ਨੂੰ ਬਲਾਕ ਯੂਥ ਕਾਂਗਰਸ ਰਾਏਕੋਟ ਦਾ ਪ੍ਰਧਾਨ ਚੁਣੇ ਜਾਣ ’ਤੇ ਸਿਰੋਪਾਓ ਪਾ ਕੇ ਕਾਮਿਲ ਅਮਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਨੌਜਵਾਨ ਆਗੂਆਂ ਨੂੰ ਮਿਲੀ ਇਹ ਜਿੱਤ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਕਾਂਗਰਸ ਪਾਰਟੀ ਪ੍ਰਤੀ ਨੌਜਵਾਨਾਂ ਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਲੀਡਰਸ਼ਿਪ ਦੇ ਮੌਕੇ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਚੁਣੇ ਗਏ ਇਹ ਨੌਜਵਾਨ ਆਗੂ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਰਾਏਕੋਟ ਹਲਕੇ ਦੇ ਨੌਜਵਾਨਾਂ ਨੇ ਹਮੇਸ਼ਖ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਹਿੱਤ ਦੀਆਂ ਨੀਤੀਆਂ ਦਾ ਸਾਥ ਦਿੱਤਾ ਹੈ। ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ, ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬਣਨ ਅਤੇ ਪਾਰਟੀ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ। ਸਨਮਾਨ ਸਮਾਰੋਹ ਦੌਰਾਨ ਅਰਸ਼ਦ ਰਾਣਾ, ਬਲਬੀਰ ਸਿੰਘ, ਭਜਨ ਜੋਸ਼ੀ ਅਤੇ ਓਂਕਾਰ ਜੋਸ਼ੀ ਨੇ ਕਾਮਿਲ ਅਮਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਹਾਈਕਮਾਨ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਉਜਾਗਰ ਸਿੰਘ ਸੁਖਾਣਾ, ਮੋਹਣ ਬਾਂਸਲ, ਪ੍ਰਭਦੀਪ ਸਿੰਘ ਗਰੇਵਾਲ, ਨੀਲ ਕਮਲ ਸ਼ਰਮਾ, ਨਰਾਇਣ ਕੌਸ਼ਿਕ, ਸੁਮਨਦੀਪ ਸਿੰਘ ਦੀਪਾ, ਪ੍ਰਦੀਪ ਗਰੇਵਾਲ ਬੁਰਜ, ਨਵਰਾਜ ਅਕਾਲਗੜ੍ਹ, ਜਗਪ੍ਰੀਤ ਬੁੱਟਰ, ਕਮਲਪ੍ਰੀਤ ਬੁੱਟਰ, ਜਸਵਿੰਦਰ ਨੰਗਲ, ਨਵਜੋਤ ਬੜੂੰਦੀ, ਜਸਕਰਨ ਬੱਸੀਆਂ, ਬੌਬੀ ਬੱਸੀਆਂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਮੌਜੂਦ ਰਹੇ।

ਪਿਛਲੀ ਖ਼ਬਰ ਗੁਰੂ ਨਗਰੀ ਦੇ ਹਵਾਈ ਅੱਡੇ ’ਤੇ ਇਨਲਾਈਨ ਬੈਗੇਜ ਹੈਂਡਲਿੰਗ ਸਿਸਟਮ ਸ਼ੁਰੂ ਹੋਣ ਦਾ ਸਮਾਜ ਸੇਵੀ ਸੰਸਥਾਵਾਂ ਵਲੋਂ ਸਵਾਗਤ ਅਗਲੀ ਖ਼ਬਰ ਮਾਮਲਾ ਲਾਲ ਲਕੀਰ ਅੰਦਰ ਰਿਹਾਇਸ਼ੀ ਮਕਾਨਾਂ ਦਾ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਂਅ’ ਸਕੀਮ ਤਹਿਤ ਨਹੀਂ ਮਿਲਿਆ ਮਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।