09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁੱਲਾਂਪੁਰ-ਦਾਖਾ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਅਭਿਆਨ ਸ਼ੁਰੂ

ਅਜੀਤ ਡੈਸਕ 24-06-2026


ਰੋਜ਼ਾਨਾ ਸਵੇਰ 7 ਤੋਂ 8 ਵਜੇ ਤੱਕ ਸਫ਼ਾਈ ਕਰਵਾਈ ਜਾ ਰਹੀ ਹੈ
ਮੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)-ਸਥਾਨਕ ਸਰਕਾਰਾਂ ਵਿਭਾਗ ਵਲੋਂ ਸ਼ਹਿਰਾਂ ਨੂੰ ਕੂੜਾ ਮੁਕਤ ਅਤੇ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਅਭਿਆਨ ਤਹਿਤ ਮੰਡੀ ਮੁੱਲਾਂਪੁਰ ਸ਼ਹਿਰ ਅੰਦਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਸੰਯੁਕਤ ਡਿਪਟੀ ਡਾਇਰੈਕਟਰ (ਸ਼ਹਿਰੀ ਵਿਕਾਸ) ਕੁਲਬੀਰ ਸਿੰਘ ਵਲੋਂ ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਕਾਰਜ ਸਾਧਕ ਅਫ਼ਸਰ ਹੈਪੀ ਕੁਮਾਰ, ਏ.ਐੱਮ.ਈ ਸਲੀਮ ਮੁਹੰਮਦ, ਸੈਨਟਰੀ ਇੰਸਪੈਕਟਰ ਬਲਵੀਰ ਸਿੰਘ, ਜੂਨੀਅਰ ਸਹਾਇਕ ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ ਨੂੰ ਨਾਲ ਲੈ ਕੇ ਸਫ਼ਾਈ ਕਾਮਿਆਂ ਰਾਹੀਂ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਸਵੇਰ 7:00 ਵਜੇ ਤੋਂ 8:00 ਵਜੇ ਤੱਕ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਸੰਯੁਕਤ ਡਿਪਟੀ ਡਾਇਰੈਕਟਰ ਕੁਲਬੀਰ ਸਿੰਘ ਦੱਸਿਆ ਕਿ ਸ਼ਹਿਰਾਂ ਅੰਦਰ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਇਸ ਮੁਹਿੰਮ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਨਿਕ ਜਵਾਬਦੇਹੀ ਤੈਅ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਦੀ ਨਿੱਜੀ ਨਿਗਰਾਨੀ ਹੇਠ ਇਹ ਮੁਹਿੰਮ ਚਲਾਈ ਜਾ ਰਹੀ ਹੈ, ਸ਼ਹਿਰਾਂ ਨੂੰ 10-ਕਿਲੋਮੀਟਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਹਿੱਸੇ ਲਈ ਇੱਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਕਿ ਬਰਸਾਤਾਂ ਤੋਂ ਪਹਿਲਾਂ ਗੰਦੇ ਪਾਣੀ ਦੀ ਨਿਕਾਸੀ ਨੂੰ ਰੋਕਣ ਲਈ ਸੂਬੇ ਭਰ ਵਿੱਚ ਸੀਵਰੇਜ ਲਾਈਨਾਂ ਦੀ ਸਫ਼ਾਈ ਸੁਪਰ-ਸੱਕਸ਼ਨ ਮਸ਼ੀਨਾਂ ਨਾਲ ਯਕੀਨੀ ਬਣਾਈ ਜਾਵੇਗੀ। ਕਾਰਜ ਸਾਧਕ ਅਫ਼ਸਰ ਹੈਪੀ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਅਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਥੇ ਜ਼ਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਵਿਸ਼ੇਸ਼ ਅਭਿਆਨ ਤਹਿਤ ਸਫ਼ਾਈ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਉਨ੍ਹਾਂ ਨੂੰ ਨਿਰਧਾਰਤ ਇਲਾਕਿਆਂ ਵਿੱਚ ਕੋਈ ਵੀ ਬੇਨਿਯਮੀਆਂ ਪਾਈਆਂ ਜਾਂਦੀਆਂ ਹਨ ਤਾਂ ਸਬੰਧਤ ਅਧਿਕਾਰੀ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ।

ਪਿਛਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਹਲਕੇ ਵਿਚ ਸ਼ੁਰੂ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸ਼ੁਰੂ ਕੀਤੀ ਨਸ਼ਾ ਮੁਕਤੀ ਮੁਹਿੰਮ ਹੋਵੇਗੀ ਹੋਰ ਤੇਜ਼-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।