ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪਰਿਵਾਰ ਨੇ ਅੱਜ ਮਹੀਨਾਵਾਰ ਹੋਈ ਮੀਟਿੰਗ ਸਮੇਂ ਸ: ਹਰਦੇਵ ਸਿੰਘ ਬੌਬੀ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਦੇ ਪ੍ਰਧਾਨ ਦਾ ਅਹੁਦਾ ਮਿਲਣ ’ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਪਰਿਵਾਰ ਦੇ ਸੀਨੀਅਰ ਮੈਂਬਰਾਂ ਅਪਾਰ ਸਿੰਘ, ਠੇਕੇਦਾਰ ਹਰਵਿੰਦਰ ਸਿੰਘ ਚਾਵਲਾ, ਦੀਪਇੰਦਰ ਸਿੰਘ ਭੰਡਾਰੀ ਨੇ ਆਖਿਆ ਕਿ ਹਰਦੇਵ ਸਿੰਘ ਬੌਬੀ ਆਪਣੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਤੇ ਪਾਰਟੀ ਦੇ ਹਰ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰਕੇ ਉਸ ਕੰਮ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ ਜਿਸ ਕਰਕੇ ਪਾਰਟੀ ਵਲੋਂ ਉਨ੍ਹਾਂ ਨੂੰ ਵੱਡਾ ਮਾਣ- ਸਨਮਾਨ ਦਿੰਦਿਆਂ ਜਗਰਾਉਂ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਖਾਲਸਾ ਪਰਿਵਾਰ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਨੇ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਜਗਰਾਉਂ ਦੀ ਸਮੁੱਚੀ ਲੀਡਰਸ਼ਿਪ, ਸਾਬਕਾ ਵਿਧਾਇਕ ਸ੍ਰੀ ਐੱਸ.ਆਰ. ਕਲੇਰ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲਾ ਦਾ ਧੰਨਵਾਦ ਕੀਤਾ। ਇਸ ਮੌਕੇ ਸ: ਹਰਦੇਵ ਸਿੰਘ ਬੌਬੀ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਜਥੇਬੰਦੀ ਖ਼ਾਲਸਾ ਪਰਿਵਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਨਗੇ । ਵਪਾਰੀਆਂ ਦੀਆਂ ਸਮੱਸਿਆਵਾਂ, ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ। ਇਸ ਮੌਕੇ ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਮੈਦ ,ਇਕਬਾਲ ਸਿੰਘ ਨਾਗੀ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ, ਚਰਨਜੀਤ ਸਿੰਘ ਚੀਨੂ, ਅਮਰੀਕ ਸਿੰਘ, ਜਤਵਿੰਦਰ ਪਾਲ ਸਿੰਘ ਜੇਪੀ ,ਪਰਮਿੰਦਰ ਸਿੰਘ, ਜਸਪਾਲ ਸਿੰਘ ਛਾਬੜਾ, ਜਸਕਰਨ ਸਿੰਘ, ਜਗਦੀਪ ਸਿੰਘ, ਗੁਰਦੀਪ ਸਿੰਘ ਦੂਆ ,ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਖ਼ਾਲਸਾ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਦੇ ਪ੍ਰਧਾਨ ਨਿਯੁਕਤ ਕੀਤੇ ਹਰਦੇਵ ਸਿੰਘ ਬੌਬੀ ਦਾ ਸਨਮਾਨ
ਅਜੀਤ ਡੈਸਕ
24-06-2026