19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ਼ਹੀਦ ਬਾਬਾ ਹਾਕਮ ਸਿੰਘ ਦੀ ਬਰਸੀ ਨੂੰ ਸਮਰਪਿਤ 5 ਰੋਜ਼ਾ ਧਾਰਮਿਕ ਸਮਾਗਮ ਦੇਹੜਕਾ ’ਚ ਹੋਏ ਆਰੰਭ

ਅਜੀਤ ਡੈਸਕ 25-06-2026


ਹਠੂਰ, 24 ਜੂਨ (ਜਸਵਿੰਦਰ ਸਿੰਘ ਛਿੰਦਾ)-ਸ਼ਹੀਦ ਬਾਬਾ ਹਾਕਮ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਦੇਹੜਕਾ ਵਿਖੇ ਅੱਜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਪੰਜ ਰੋਜ਼ਾ ਮਹਾਨ ਧਾਰਮਿਕ ਸਮਾਗਮ ਆਰੰਭ ਹੋ ਗਏ। ਜਿਸ ਵਿਚ ਪਹਿਲੀ ਲੜੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਅਤੇ ਇਕ ਸ੍ਰੀ ਜਪੁਜੀ ਸਾਹਿਬ ਦੇ ਸ੍ਰੀ ਅਖੰਡ ਪਾਠ ਪੂਰਨ ਗੁਰ ਮਰਿਆਦਾ ਅਨੁਸਾਰ ਆਰੰਭ ਹੋਏ। ਜਿੰਨ੍ਹਾਂ ਦੇ ਭੋਗ 26 ਜੂਨ ਨੂੰ ਪੈਣਗੇ ਅਤੇ ਇਸੇ ਦਿਨ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, ਜਿੰਨ੍ਹਾਂ ਦੇ ਭੋਗ 28 ਜੂਨ ਨੂੰ ਪੈਣਗੇ। ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮਾਂ ’ਚ ਸੰਤ ਬਾਬਾ ਬਲਵੀਰ ਸਿੰਘ ਨਿਹੰਗ ਮੁਖੀ ਬੁੱਢਾ ਦਲ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ ਉੱਚੇਚੇ ਤੌਰ ’ਤੇ ਪੁੱਜਣਗੇ। 27 ਜੂਨ ਰਾਤ ਦੇ ਦੀਵਾਨਾਂ ’ਚ ਪੰਥ ਪ੍ਰਸਿੱਧ, ਗੋਲਡ ਮੈਡਲਿਸਟ ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦਾ ਜੱਥਾ ਅਤੇ 28 ਜੂਨ ਨੂੰ ਸਮਾਪਤੀ ਸਮੇਂ ਬਾਬਾ ਰਵਿੰਦਰ ਸਿੰਘ ਜੌਨੀ ਕਥਾ ਕੀਰਤਨ ਕਰਨਗੇ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ ਗਾਲਿਬ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ 2027 ’ਚ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਮੁੜ ਤੋਂ ਸਰਕਾਰ ਬਣਾਏਗੀ-ਡਾ. ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।