22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਨਾਲ ਉੱਠ ਚੁੱਕਾ ਹੈ-ਸਿੰਮਕ, ਚੀਮਾ, ਭੈਰੋਮੁੰਨਾਂ

ਅਜੀਤ ਡੈਸਕ 26-06-2026
ਹੰਬੜਾਂ, 25 ਜੂਨ (ਮੇਜਰ ਹੰਬੜਾਂ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੈ ਅਤੇ ਭ੍ਰਿਸ਼ਟਾਚਾਰ ਤੇ ਨਸ਼ੇ ਆਦਿ ਵਧੇ ਹਨ, ਅੱਜ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੇ ਲੋਕਾਂ ਦਾ ‘ਆਪ’ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਭਰੋਸਾ ਉੱਠ ਚੁੱਕਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਯੂਯ ਆਗੂ ਅਵਤਾਰ ਸਿੰਘ ਤਾਰੀ ਚੀਮਾ ਅਤੇ ਸੀਨੀਅਰ ਆਗੂ ਮਨਜੀਤ ਸਿੰਘ ਭੈਰੋਮੁੰਨਾਂ ਨੇ ਭਗਵੰਤ ਮਾਨ ਸਰਕਾਰ ਨੂੰ ਝੂਠੇ ਲੋਕਾਂ ਦੀ ਸਰਕਾਰ ਦੱਸਦਿਆਂ ਕੀਤਾ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਦੇ ਖਾਤਿਆਂ ’ਚ 1000-1500 ਰੁਪਏ ਪਾਉਣ ਲਈ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾਂ ਸਕੀਮ ਵੀ ਦਮ ਤੋੜਦੀ ਨਜ਼ਰ ਆ ਰਹੀ ਹੈ ਕਿਉਂਕਿ ਮਹਿਲਾਵਾਂ ਨੂੰ ਫਾਰਮ ਭਰਨ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਏ ਜਾਣ ਲਈ ਖੱਜਲ ਹੋਣਾ ਪੈ ਰਿਹਾ ਹੈ ਪਰ ਸਰਕਾਰ ਕੁੰਭਕਰਨੀ ਨੀਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 2027 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਕੇ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ।
ਪਿਛਲੀ ਖ਼ਬਰ ਪੈਲੀ ਵਿਖੇ ਸੀਵਰੇਜ ਪਾਉਣ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਕਿਸਾਨ ਭਰਾ ਮੱਕੀ ਦੀ ਫ਼ਸਲ ਦਾ ਲਾਹੇਵੰਦ ਭਾਅ ਲੈਣ ਲਈ ਸੁੱਕੀ ਫ਼ਸਲ ਵੇਚਣ ਨੂੰ ਪਹਿਲਕਦਮੀ ਕਰਨੀ-ਬਰ੍ਹਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।