10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਵਾਰਡ ਨੰਬਰ 5 ’ਚ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਤੋਂ ਕੁਟੀਆ ਤੱਕ ਬਣਨ ਵਾਲੀ ਸੜਕ ਦਾ ਨਿਰਮਾਣ ਸ਼ੁਰੂ

ਅਜੀਤ ਡੈਸਕ 28-06-2026
ਜਗਰਾਉਂ ਸ਼ਹਿਰ ਦੇ ਰੁਕੇ ਕੰਮ ਹੁਣ ਤੇਜ਼ੀ ਨਾਲ ਕਰਵਾਏ ਜਾਣਗੇ-ਵਿਧਾਇਕਾ ਬੀਬੀ ਮਾਣੂੰਕੇ
ਜਗਰਾਉਂ, 27 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸਥਾਨਕ ਨਗਰ ਕੌਂਸਲ ਅਧੀਨ ਆਉਂਦੇ ਵਾਰਡ ਵਾਰਡ ਨੰਬਰ 5 ਵਿਚ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਤੋਂ ਸ਼ੁਰੂ ਹੋ ਕੇ ਕੁਟੀਆ ਵਾਲੀ ਗਲੀ ਦੀ ਸੜਕ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਕੌਂਸਲਰ ਰਵਿੰਦਰਪਾਲ ਕੌਰ ਮਾਲਵਾ ਵਲੋਂ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਰਵਿੰਦਰਪਾਲ ਕੌਰ ਮਾਲਵਾ ਨੇ ਕਿਹਾ ਕਿ ਵਾਰਡ ਨੰਬਰ 5 ਦੀਆਂ ਕਾਫੀ ਸੜਕਾਂ ਬਣ ਚੁੱਕੀਆਂ ਹਨ, ਬਾਕੀ ਜਿਹੜੇ ਕੰਮ ਅਜੇ ਬਾਕੀ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜਗਰਾਉਂ ਸ਼ਹਿਰ ਦੇ ਕੰਮ ਹੁਣ ਪਹਿਲ ਦੇ ਆਧਾਰ ’ਤੇ ਹੋਣਗੇ ਕਿਉਂਕਿ ਪਿਛਲੇ ਸਾਢੇ ਚਾਰ ਸਾਲ ਦੌਰਾਨ ਕਈ ਅੜਿੱਕੇ ਖੜ੍ਹੇ ਹੋਣ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਕੰਮ ਰੁਕਿਆ ਰਿਹਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸ਼ਹਿਰ ਦਾ ਹਰ ਪੱਖ ਤੋਂ ਵਿਕਾਸ ਕਰਵਾਇਆ ਜਾਵੇਗਾ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਗਲੀ ਦਾ ਕੰਮ ਲਗਭਗ 17 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਹੈ, ਜਿਸ ਨੂੰ ਇੰਟਰਲਾਕ ਟਾਈਲਾਂ ਨਾਲ ਬਣਾਇਆ ਜਾਵੇਗਾ। ਉਨ੍ਹਾਂ ਠੇਕੇਦਾਰ ਨੂੰ ਕਿਹਾ ਕਿ 20 ਦਿਨ ਦੇ ਅੰਦਰ ਇਸ ਗਲੀ ਦਾ ਕੰਮ ਪੂਰਾ ਕੀਤਾ ਜਾਵੇ। ਇਸ ਮੌਕੇ ਮਹਿਲਾ ਕੌਂਸਲਰ ਦੇ ਪਤੀ ਸਾਬਕਾ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਨੇ ਵਿਧਾਇਕਾ ਬੀਬੀ ਮਾਣੂੰਕੇ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ ਕੋਮਲ, ਗੁਰਮੀਤ ਸਿੰਘ, ਜਗਜੀਤ ਸਿੰਘ, ਟਹਿਲ ਸਿੰਘ, ਜੀਤ ਸਿੰਘ ਚੱਢਾ, ਡਾਕਟਰ ਦਲਜੀਤ ਸਿੰਘ, ਗਿਆਨੀ ਹਰਵਿੰਦਰ ਸਿੰਘ, ਇੰਦਰਪ੍ਰੀਤ ਸਿੰਘ ਵਿੱਕੀ ਚਾਵਲਾ, ਅਸ਼ੋਕ ਕੁਮਾਰ, ਮਨੋਜ ਕੁਮਾਰ, ਸ਼ਤੀਸ ਕੁਮਾਰ, ਇੰਦਰਜੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਨਿਰਮਾਣ ਦੌਰਾਨ ਟ੍ਰੈਫਿਕ ਵਿਵਸਥਾ ਹੋਈ ਬੇਹਾਲ, ਲੋਕ ਹੋਏ ਖੱਜਲ-ਖੁਆਰ ਅਗਲੀ ਖ਼ਬਰ ਔਰਤਾਂ ਲਈ ਪਸੰਦੀਦੇ ਹਿਨਾਇਆ ਵੈਡਿੰਗ ਸ਼ੋਅਰੂਮ ਮੰਡੀ ਮੁੱਲਾਂਪੁਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।