11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨੂਰਪੁਰਾ-ਬਰ੍ਹਮੀ ਲਿੰਕ ਰੋਡ ’ਤੇ ਪੈਂਦੇ ਰਜਵਾਹੇ ’ਚੋਂ ਲਾਵਾਰਿਸ ਮੋਟਰਸਾਈਕਲ ਬਰਾਮਦ, ਪੁਲਿਸ ਵੱਲੋਂ ਜਾਂਚ ਸ਼ੁਰੂ

ਅਜੀਤ ਡੈਸਕ 28-06-2026
ਰਾਏਕੋਟ, 27 ਜੂਨ (ਬਲਵਿੰਦਰ ਸਿੰਘ ਲਿੱਤਰ)-ਬੀਤੀ ਰਾਤ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਨੂਰਪੁਰਾ ਦੇ ਰਜਵਾਹੇ ਵਿੱਚੋਂ ਪੁਲਿਸ ਵਲੋਂ ਇੱਕ ਲਾਵਾਰਿਸ ਹਾਲਤ ਵਿੱਚ ਮੋਟਰਸਾਈਕਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਰਾਏਕੋਟ ਦੇ ਏ.ਐੱਸ.ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਨੂਰਪੁਰਾ-ਬਰ੍ਹਮੀ ਲਿੰਕ ਰੋਡ ’ਤੇ ਪੈਂਦੇ ਰਜਵਾਹੇ ਵਿੱਚ ਇੱਕ ਲਾਵਾਰਿਸ ਹਾਲਤ ਵਿੱਚ ਮੋਟਰਸਾਈਕਲ ਪਿਆ ਹੈ। ਜਿਸ ’ਤੇ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਰਜਵਾਹੇ ਵਿੱਚੋਂ ਪਲੈਟੀਨਾ ਮੋਟਰਸਾਈਕਲ, ਜਿਸਦਾ ਨੰਬਰ ਪੀ.ਬੀ 10 ਐੱਫ.ਬੀ 5549 ਨੂੰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਦੇ ਚੈਸੀ ਨੰਬਰ ਦੇ ਆਧਾਰ ’ਤੇ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਥਾਣਾ ਸਦਰ ਰਾਏਕੋਟ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ ਜਾਂ ਕਿਸੇ ਵਾਰਦਾਤ ਵਿੱਚ ਵਰਤਿਆ ਗਿਆ ਹੈ, ਇਸ ਬਾਰੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਪਿਛਲੀ ਖ਼ਬਰ ਮਲੇਸ਼ੀਆ ’ਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਨੰਨ੍ਹੀ ਪਰੀ ਮਹਿਰੀਨ ਨੇ ਮੈਡਲ ਜਿੱਤਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।