15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਯੂਰੀਆ ਘੁਟਾਲੇ ਨੇ ‘ਆਪ’ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਬੇਨਕਾਬ ਕੀਤਾ - ਡਾ. ਅਮਰ ਸਿੰਘ

ਅਜੀਤ ਡੈਸਕ 29-06-2026

ਰਾਏਕੋਟ, 28 ਜੂਨ (ਸੁਸ਼ੀਲ) ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਵਿੱਚ ਸਾਹਮਣੇ ਆਏ ਕਥਿਤ ਯੂਰੀਆ ਘੁਟਾਲੇ ਨੂੰ ਪੰਜਾਬ ਦੇ ਕਿਸਾਨਾਂ ਨਾਲ ਹੋਇਆ ਸਭ ਤੋਂ ਵੱਡਾ ਵਿਸ਼ਵਾਸਘਾਤ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਕਿਸਾਨਾਂ ਲਈ ਕੇਂਦਰ ਸਰਕਾਰ ਵੱਲੋਂ ਸਬਸਿਡੀ ’ਤੇ ਭੇਜੀ ਜਾਣ ਵਾਲੀ ਯੂਰੀਆ ਖਾਦ ਵੀ ਸੁਰੱਖਿਅਤ ਨਹੀਂ ਰਹੀ। ਜਿਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਸੀਜ਼ਨ ਦੌਰਾਨ ਯੂਰੀਆ ਦੀ ਘਾਟ, ਲੰਬੀਆਂ ਕਤਾਰਾਂ ਅਤੇ ਕਾਲਾਬਾਜ਼ਾਰੀ ਦਾ ਸਾਹਮਣਾ ਕਰਨਾ ਪਿਆ, ਅੱਜ ਉਨ੍ਹਾਂ ਨੂੰ ਸਮਝ ਆ ਰਹੀ ਹੈ ਕਿ ਇਸ ਦੀ ਅਸਲ ਵਜ਼੍ਹਾ ਇਹ ਘੋਟਾਲਾ ਸੀ। ਡਾ. ਅਮਰ ਸਿੰਘ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਾਹਮਣੇ ਲਿਆਂਦੇ ਗਏ ਤੱਥ ਬੇਹੱਦ ਚਿੰਤਾਜਨਕ ਹਨ। ਕਿਸਾਨਾਂ ਲਈ ਕਰੀਬ 266 ਰੁਪਏ ਪ੍ਰਤੀ ਬੈਗ ਦੀ ਦਰ ਨਾਲ ਦਿੱਤੀ ਜਾਣ ਵਾਲੀ ਸਬਸਿਡੀ ਵਾਲੇ ਨੀਮ-ਕੋਟਿਡ ਯੂਰੀਆ ਨੂੰ ਕਥਿਤ ਤੌਰ ’ਤੇ ਨਿੱਜੀ ਕੰਪਨੀਆਂ ਰਾਹੀਂ ਕੈਟਲ ਫੀਡ ਪਲਾਂਟਾਂ ਤੱਕ ਪਹੁੰਚਾਇਆ ਗਿਆ, ਜਦਕਿ ਉੱਥੇ ਗੈਰ-ਸਬਸਿਡੀ ਵਾਲੇ ਟੈਕਨੀਕਲ ਗਰੇਡ ਯੂਰੀਆ ਦੀ ਵਰਤੋਂ ਹੋਣੀ ਚਾਹੀਦੀ ਸੀ। ਇਹ ਸਿਰਫ਼ ਸਰਕਾਰੀ ਸਬਸਿਡੀ ਦੀ ਲੁੱਟ ਨਹੀਂ, ਸਗੋਂ ਪੰਜਾਬ ਦੇ ਲੱਖਾਂ ਕਿਸਾਨਾਂ ਦੇ ਹੱਕਾਂ ’ਤੇ ਸਿੱਧਾ ਡਾਕਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਅੱਜ ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਘੁਟਾਲੇ ਸਾਹਮਣੇ ਆ ਰਹੇ ਹਨ। ਅੰਤ ਵਿੱਚ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਅੰਨਦਾਤਾ ਨਾਲ ਧੋਖਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

ਪਿਛਲੀ ਖ਼ਬਰ ਹੰਬੜਾਂ ’ਚ ਡਾ. ਮੋਹਿਤ ਖੁਰਾਣਾ ਵਲੋਂ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤਾ ਪਲਸ ਪੋਲੀਓ ਮੁਹਿੰੰਮ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਛੇਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਤਿੰਨ ਰੋਜ਼ਾ ਸਮਾਗਮ ਸ਼ੁਰੂ 29 ਜੂਨ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।