15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਸੋਹੀਆਂ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 431ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਭਲਕੇ

ਅਜੀਤ ਡੈਸਕ 29-06-2026
ਚੌਂਕੀਮਾਨ, 28 ਜੂਨ (ਤੇਜਿੰਦਰ ਸਿੰਘ ਚੱਢਾ) ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਿਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 431ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 30 ਜੂਨ 2026, ਦਿਨ ਮੰਗਲਵਾਰ ਨੂੰ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆ ਤੇ ਪ੍ਰਧਾਨ ਸੁਖਮਿੰਦਰ ਸਿੰਘ ਕਾਕਾ ਸੋਹੀਆ ਨੇ ਦੱਸਿਆ ਕਿ 28 ਜੂਨ ਨੂੰ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਿਤੀ 30 ਜੂਨ 2026, ਦਿਨ ਮੰਗਲਵਾਰ ਪਾਏ ਜਾਣਗੇ ਤੇ ਸਜਾਏ ਦੀਵਾਨ ਵਿਚ ਭਾਈ ਹਰਸਪ੍ਰੀਤ ਸਿੰਘ ਮੋਗੇ ਵਾਲੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ, ਉਪਰੰਤ ਕਵੀਸ਼ਰੀ ਤੇ ਢਾਡੀ ਜੱਥੇ ਵੀ ਹਾਜ਼ਰੀ ਲਗਾਉਣਗੇ।
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਨੇ ਪ੍ਰਭੂ ਪ੍ਰਾਪਤੀ ਲਈ ਮਨ ਨੂੰ ਖੋਜਣ ਦਾ ਸਿਧਾਂਤ ਸਿਖਾਇਆ- ਸੰਤ ਬਲਰਾਮ ਸਿੰਘ ਡਾਂਗੋਂ ’ਚ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।