15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ’ਚ ਸਾਫ਼-ਸਫ਼ਾਈ ਰੱਖਣ ’ਤੇ ਦਿੱਤਾ ਜ਼ੋਰ

ਅਜੀਤ ਡੈਸਕ 29-06-2026
ਰਾਏਕੋਟ, 28 ਜੂਨ (ਸੁਸ਼ੀਲ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮਹੀਨਾ ਵਾਰ ਮੀਟਿੰਗ ਬਲਾਕ ਪ੍ਰਧਾਨ ਸਰਦਾਰ ਤਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ, ਜਿਸ ਵਿੱਚ ਸੂਬਾ ਮੀਤ ਪ੍ਰਧਾਨ ਗੁਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਵਲੋਂ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਮੀਟਿੰਗ ਵਿੱਚ ਪੁੱਜੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਜਦੋਂ ਕਿ ਗਰਮੀ ਆਪਣੇ ਪੂਰੇ ਸਿਖ਼ਰ ’ਤੇ ਹੈ, ਅਜਿਹੇ ਵਿੱੱਚ ਗਰਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਦਾ ਖਤਰਾ ਬਣਿਆ ਰਹੇਗਾ। ਉਨ੍ਹਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੇ ਕਲੀਨਕਾਂ ਦੀ ਸਾਫ਼ ਸਫ਼ਾਈ ਵੱਲ੍ਹ ਵਿਸ਼ੇਸ਼ ਧਿਆਨ ਦੇਣ ਅਤੇ ਦਵਾਈ ਲੈਣ ਆਉਣ ਵਾਲੇ ਮਰੀਜ਼ਾਂ ਨੂੰ ਵੀ ਸਾਫ ਸਫ਼ਾਈ ਰੱਖਣ ਲਈ ਪਰੇਰਿਤ ਕਰਨ ਤਾਂ ਜੋ ਗਰਮੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਸੰਧੂ, ਕੈਸ਼ੀਅਰ ਪਰਮਿੰਦਰ ਸਿੰਘ ਜੱਸੀ, ਬਲਾਕ ਸਕੱਤਰ ਇੰਦਰਜੀਤ ਸਿੰਘ ਤਲਵੰਡੀ, ਹਰਦੀਪ ਕੁਮਾਰ ਕਲਸੀਆਂ, ਚਰਨਜੀਤ ਕਲਸੀਆਂ, ਜਗਦੀਪ ਅਖਾੜਾ, ਹਰਬੰਸ ਸਿੰਘ ਡੱਲਾ, ਗੁਰਪ੍ਰੀਤ ਸਿੰਘ ਰਾਏਕੋਟ ਅਤੇ ਹਰਵਿੰਦਰ ਕੌਰ ਝੱਮਟ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਲੈਕਚਰਾਰ ਭਰਤੀ ’ਚ ਰਾਖਵਾਂਕਰਨ ਨਾ ਲਾਗੂ ਕਰਨ ’ਤੇ ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਵਲੋਂ ਤਿੱਖਾ ਵਿਰੋਧ ਅਗਲੀ ਖ਼ਬਰ ਸਬਸਿਡੀ ਵਾਲੀ ਯੂਰੀਆ ਖਾਦ ਵਿਚ ਕਰੋੜਾਂ ਦੇ ਘੁਟਾਲੇ ਨੇ ਕਿਸਾਨਾਂ ਨਾਲ ਧੋਖਾ ਕੀਤਾ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।