15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸ਼ਿਵਾਲਿਕ ਦੇ ਸਿਆਸਤ ’ਚ ਮੁੜ ਸਰਗਰਮ ਹੋਣ ਨਾਲ ਹਲਕਾ ਗਿੱਲ ਦੇ ਲੋਕਾਂ ‘ਚ ਵਿਕਾਸ ਦੀ ਮੁੜ ਜਾਗੀ ਕਿਰਨ-ਮਿੰਟੂ ਥਰੀਕੇ, ਬੰਗਾ

ਅਜੀਤ ਡੈਸਕ 04-07-2026
ਇਆਲੀ/ਥਰੀਕੇ, 3 ਜੁਲਾਈ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਜੋ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਆਖ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋ ਗਏ ਸਨ, ਦੇ ਸਿਆਸਤ ਵਿਚ ਮੁੜ ਸਰਗਰਮ ਹੋਣ ਨਾਲ ਹਲਕਾ ਗਿੱਲ ਦੇ ਵਾਸੀਆਂ ‘ਚ ਹਲਕੇ ਵਿਚ ਮੁੜ ਵਿਕਾਸ ਕਾਰਜ ਸ਼ੁਰੂ ਹੋਣ ਦੀ ਕਿਰਨ ਜਾਗੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ ‘ਤੇ ਕੌਂਸਲਰ ਦੀ ਚੋਣ ਲੜ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਸ਼ਿਵਾਲਿਕ ਦੋ ਵਾਰ ਵਿਧਾਇਕ ਅਤੇ ਸੰਸਦੀ ਸਕੱਤਰ ਰਹੇ ਹਨ। ਉਨ੍ਹਾਂ ਨੂੰ ਹਲਕਾ ਗਿੱਲ ਵਿਚ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਲੋਕ ਅੱਜ ਵੀ ਯਾਦ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੰਵਲਜੀਤ ਸਿੰਘ ਮਿੰਟੂ ਥਰੀਕੇ ਅਤੇ ਤਰਲੋਚਨ ਸਿੰਘ ਬੰਗਾ ਨੇ ਕਿਹਾ ਕਿ ਸ਼ਿਵਾਲਿਕ ਦੇ ਮੁੜ ਸਰਗਰਮ ਸਿਆਸਤ ਵਿਚ ਆਉਣ ਨਾਲ ਹਲਕਾ ਗਿੱਲ ਦੇ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਪੰਜਾਬ ਉਸਾਰੂ ਨੀਤੀਆਂ ਨੂੰ ਲੈ ਕੇ ਉਨ੍ਹਾਂ ਦੇ ਹੱਕ ਵਿਚ ਡੱਟ ਗਏ ਹਨ। ਇਸ ਤੋਂ ਪਹਿਲਾਂ ਕੰਵਲਜੀਤ ਸਿੰਘ ਮਿੰਟੂ ਥਰੀਕੇ ਵੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਗਿੱਲ ਸਟੇਟ ਡੈਲੀਗੇਟ ਦੇ ਅਹੁਦੇ ’ਤੋਂ ਅਸਤੀਫ਼ਾ ਦਿੰਦੇ ਹੋਏ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੇ ਹੱਕ ਵਿਚ ਡੱਟਣ ਦਾ ਐਲਾਨ ਕਰ ਚੁੱਕੇ ਹਨ।
ਪਿਛਲੀ ਖ਼ਬਰ ਕਿਰਦਾਰ ਦੀ ਮਹਿਕ ਰਹਿੰਦੀ ਦੁਨੀਆ ਤੱਕ ਰਹੇਗੀ-ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਅਗਲੀ ਖ਼ਬਰ ਪਾਇਲ ਵਿਖੇ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਫੈਲਣ ਵਾਲੀ ਬਿਮਾਰੀਆਂ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।