21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੰਤ ਬਾਬਾ ਮਿੱਡੂ ਮੱਲ ਦੀ ਬਰਸੀ 16 ਨੂੰ-ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ ਵੀ ਲੱਗਣਗੇ

ਅਜੀਤ ਡੈਸਕ 05-07-2026
ਭੂੰਦੜੀ, 4 ਜੁਲਾਈ (ਕੁਲਦੀਪ ਸਿੰਘ ਮਾਨ)-ਮਹਾਤਪੱਸਵੀ ਸੰਤ ਬਾਬਾ ਮਿੱਡੂ ਮੱਲ ਦੀ ਸਾਲਾਨਾ ਬਰਸੀ 16 ਜੁਲਾਈ ਨੂੰ ਗੁਰਦੁਆਰਾ ਬਿਰਧ ਆਸ਼ਰਮ ਪਿੰਡ ਭੁਮਾਲ (ਸਿੱਧਵਾਂ ਬੇਟ) ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਰੋਜ਼ਾ ਧਾਰਮਿਕ ਅਤੇ ਸਮਾਜ ਸੇਵੀ ਸਮਾਗਮਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 14 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, ਜਦਕਿ 16 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮਨੁੱਖਤਾ ਦੀ ਭਲਾਈ ਲਈ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਡਾ. ਵਰੁਨ ਸਿੰਗਲਾ ਅਤੇ ਡਾ. ਮਨੀ ਸਿੰਗਲਾ (ਮੋਗਾ) ਆਪਣੀਆਂ ਸੇਵਾਵਾਂ ਨਿਭਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਬਿਰਧ ਆਸ਼ਰਮ ਬਣਾਇਆ ਗਿਆ ਹੈ।
ਪਿਛਲੀ ਖ਼ਬਰ ਲੁਧਿਆਣਾ ਦੇ ਪਿੰਡ ਕੱਦੋਂ ਦੇ ਵਿਅਕਤੀ ਦਾ ਆਦਮਪੁਰ ਦੇ ਪਿੰਡ ਮਾਣਕੋ ਵਿਖੇ ਬੇਰਹਿਮੀ ਨਾਲ ਕਤਲ, ਇਲਾਕੇ ਵਿੱਚ ਫੈਲੀ ਸਨਸਨੀ... ਅਗਲੀ ਖ਼ਬਰ ਭਾਈ ਗੁਰਮੇਲ ਸਿੰਘ ਗੁੜੇ ਕੈਨੇਡਾ ਤੇ ਹਰਦਿਆਲ ਸਿੰਘ ਗੁੜੇ (ਬੰਬੇ) ਨੇ ਆਪਣੇ ਪਿਤਾ ਸਵ: ਲਾਲ ਸਿੰਘ ਗੁੜੇ ਦੀ ਯਾਦ ਵਿਚ ਐਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।