22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਪੰਜ ਰੋਜ਼ਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਅਜੀਤ ਡੈਸਕ 05-07-2026
ਹਠੂਰ, 4 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪ੍ਰਦਾਇ ਦੇ ਦੂਜੇ ਮਹਾਂਪੁਰਸ਼ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਤੋਂ ਵਰੋਸਾਇ ਮਹਾਂਪੁਰਸ਼ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਪਿੰਡ ਮਾਣੂੰਕੇ ਵਿਖੇ ਹੋਣ ਵਾਲੇ ਮਹਾਨ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਅੱਜ ਮੌਜੂਦਾ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਗੁਰਦੁਆਰਾ ਜੌੜੀਆਂ ਸਾਹਿਬ ਮਾਣੂੰਕੇ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ। ਇਸ ਮੌਕੇ ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ 2 ਜੁਲਾਈ ਤੋਂ ਇਸੇ ਜਨਮ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਟ ਸ੍ਰੀ ਅਖੰਡ ਪਾਠ ਆਰੰਭ ਹਨ ਅਤੇ ਇਹ ਸੰਪਟ ਪਾਠਾਂ ਦੀ ਲੜੀ 20 ਜੁਲਾਈ ਤੱਕ ਚੱਲੇਗੀ। ਇਸੇ ਤਰ੍ਹਾਂ ਪ੍ਰਮੁੱਖ ਸਮਾਗਮ 16 ਜੁਲਾਈ ਤੋਂ ਗੁਰਦੁਆਰਾ ਜੌੜੀਆਂ ਸਾਹਿਬ ਅਤੇ ਗੁਰਦੁਆਰਾ ਢੰਡਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਹੋਵੇਗੀ। ਜਿਸ ਦੇ ਭੋਗ 18 ਨੂੰ ਪੈਣਗੇ ਅਤੇ ਇਸੇ ਦਿਨ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 20 ਜੁਲਾਈ ਨੂੰ ਪੈਣਗੇ। ਇਸ ਦੌਰਾਨ ਰਾਤ ਦੇ ਦੀਵਾਨ ਸਜਾਏ ਜਾਇਆ ਕਰਨਗੇ। ਜਿਸ ਵਿਚ ਸੰਤ ਮਹਾਂਪੁਰਸ਼ ਤੇ ਰਾਗੀ, ਢਾਡੀ, ਕਥਾਵਾਚਕ ਹਾਜ਼ਰੀਆਂ ਭਰਨਗੇ। 20 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਤਨ, ਮਨ ਤੇ ਧਨ ਨਾਲ ਸੇਵਾ ਕਰਨ ਲਈ ਪ੍ਰੇਰਿਆ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਹੈਪੀ, ਸਾਬਕਾ ਸਰਪੰਚ ਰੇਸ਼ਮ ਸਿੰਘ, ਗ੍ਰੰਥੀ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਗੁਰੂਸਰ, ਗੁਰਦੀਪ ਸਿੰਘ, ਭਾਈ ਕਰਮਜੀਤ ਸਿੰਘ ਦੇਹੜਕਾ, ਜਸਵੀਰ ਸਿੰਘ, ਮਨਜੀਤ ਸਿੰਘ, ਚਮਕੌਰ ਸਿੰਘ, ਜੋਰਾ ਸਿੰਘ, ਅਵਤਾਰ ਸਿੰਘ, ਰਾਜਾ ਸਿੰਘ, ਤਰਲੋਚਨ ਸਿੰਘ, ਮੇਜਰ ਸਿੰਘ, ਭਾਈ ਰਾਮ ਸਿੰਘ, ਰੂਪ ਸਿੰਘ, ਰਘੁਵੀਰ ਸਿੰਘ ਗਿੱਲ, ਜਗਦੇਵ ਸਿੰਘ, ਸੇਮਾ ਸਿੰਘ, ਪ੍ਰਮਿੰਦਰ ਸਿੰਘ ਮੱਲ੍ਹਾ, ਸੁਖਦੇਵ ਸਿੰਘ, ਰਣ ਸਿੰਘ, ਸਖਮੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਰਗਿਲ ਯੁੱਧ ਦੇ ਮਹਾਨ ਸ਼ਹੀਦ ਨਿਰਮਲ ਸਿੰਘ ਜੌਹਲਾਂ ਦੀ 27ਵੀਂ ਬਰਸੀ 09 ਨੂੰ ਅਗਲੀ ਖ਼ਬਰ ਲੁਧਿਆਣਾ ਦੇ ਪਿੰਡ ਕੱਦੋਂ ਦੇ ਵਿਅਕਤੀ ਦਾ ਆਦਮਪੁਰ ਦੇ ਪਿੰਡ ਮਾਣਕੋ ਵਿਖੇ ਬੇਰਹਿਮੀ ਨਾਲ ਕਤਲ, ਇਲਾਕੇ ਵਿੱਚ ਫੈਲੀ ਸਨਸਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।