22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

‘ਬ੍ਰਾਈਟ ਮਾਈਂਡਜ਼ ਪੰਜਾਬ–2026’ ਸਨਮਾਨ ਨਾਲ ਚਮਕੀ ਰਮਨਦੀਪ ਕੌਰ, ਸਵਾਮੀ ਰੂਪ ਚੰਦ ਜੈਨ ਸਕੂਲ ਦਾ ਵਧਾਇਆ ਮਾਣ

ਅਜੀਤ ਡੈਸਕ 05-07-2026
ਜਗਰਾਉਂ, 4 ਜੁਲਾਈ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੀ ਹੋਣਹਾਰ ਵਿਦਿਆਰਥਣ ਰਮਨਦੀਪ ਕੌਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਪ੍ਰੀਖਿਆ (ਸੈਸ਼ਨ 2025-26) ਵਿੱਚ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ‘ਬ੍ਰਾਈਟ ਮਾਈਂਡਜ਼ ਪੰਜਾਬ–2026’ ਤਹਿਤ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਰਮਨਦੀਪ ਕੌਰ ਨੂੰ ਇਸ ਵਿਸ਼ੇਸ਼ ਉਪਲੱਬਧੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਨੇ ਵਿਦਿਆਰਥਣ ਦੀ ਸ਼ਾਨਦਾਰ ਸਫ਼ਲਤਾ ’ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਦੇ ਲਗਾਤਾਰ ਸਹਿਯੋਗ ਅਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਸਦਕਾ ਵਿਦਿਆਰਥੀ ਹਰ ਖੇਤਰ ਵਿੱਚ ਉੱਚੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ ਅਤੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਰਮਨਦੀਪ ਕੌਰ ਨੂੰ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਕੂਲ ਪ੍ਰਬੰਧਕ ਕਮੇਟੀ ਨੇ ਇਸ ਉਪਲੱਬਧੀ ਨੂੰ ਸੰਸਥਾ ਲਈ ਮਾਣ ਵਾਲਾ ਪਲ ਕਰਾਰ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ।
ਪਿਛਲੀ ਖ਼ਬਰ ਹੰਬੜਾਂ ਕੋਆਪ੍ਰੇਟਿਵ ਸਹਿਕਾਰੀ ਬੈਂਕ ਮੈਨੇਜਰ ਅਵਤਾਰ ਸਿੰਘ ਨੂੰ ਨੌਕਰੀ ਤੋਂ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ ਪਾਰਟ... ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।