19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਲੁਧਿਆਣਾ ਦਿਹਾਤੀ ਪੁਲਿਸ ਨੇ 6 ਮਹੀਨਿਆਂ ’ਚ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਕੀਤੇ ਬਰਾਮਦ

ਅਜੀਤ ਡੈਸਕ 06-07-2026

ਜਗਰਾਉਂ, 5 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਦਾ ਨਜ਼ਰ ਆ ਰਿਹਾ ਹੈ। ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ ਡਾਕਟਰ ਅੰਕੁਰ ਗੁਪਤਾ ਦੀ ਅਗਵਾਈ ਹੇਠ ਪੁਲਿਸ ਨੇ ਪਿਛਲੇ ਸਮਿਆਂ ਦੌਰਾਨ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ ਅਨੇਕਾਂ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ। ਪਿਛਲੇ ਛੇ ਮਹੀਨਿਆਂ ਦੌਰਾਨ ਪੁਲਿਸ ਨੇ ਨਸ਼ਾ ਸਮੱਗਲਰਾਂ ਦੇ ਖਿਲਾਫ਼ ਕਈ ਮੁਕੱਦਮੇ ਦਰਜ ਕੀਤੇ ਹਨ। ਜਗਰਾਉਂ ਪੁਲਿਸ ਲਗਾਤਾਰ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕਰ ਰਹੀ ਹੈ। ਪਿਛਲੇ ਛੇ ਮਹੀਨਿਆਂ ਦੌਰਾਨ ਪੁਲਿਸ ਨੇ ਕੁੱਲ 646 ਮੁਕਦਮੇ ਦਰਜ ਕੀਤੇ ਹਨ ਅਤੇ ਇਹਨਾਂ ਮੁਕਦਮਿਆਂ ਦੇ ਦੌਰਾਨ 816 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਪਿਛਲੇ ਛੇ ਮਹੀਨਿਆਂ ਦੌਰਾਨ 6 ਕਿੱਲੋ 600 ਗ੍ਰਾਮ ਹੈਰੋਇਨ, 2 ਕਿੱਲੋ 400 ਗ੍ਰਾਮ ਅਫ਼ੀਮ, 1 ਕੁਇੰਟਲ 9 ਕਿੱਲੋ 200 ਗ੍ਰਾਮ ਭੁੱਕੀ, 270 ਗ੍ਰਾਮ ਗਾਂਜਾ, 13134 ਨਸ਼ੀਲੇ ਕੈਪਸੂਲ/ਗੋਲੀਆਂ, 14 ਕਿੱਲੋ 240 ਗ੍ਰਾਮ ਡੋਡਿਆਂ ਦੇ ਪੌਦੇ, 183,500 ਰੁਪਏ ਡਰੱਗ ਮਣੀ ਬਰਾਮਦ ਕੀਤੀ। ਜਗਰਾਉਂ ਪੁਲਿਸ ਨੇ ਐਕਸਾਈਜ਼ ਐਕਟ ਦੇ ਤਹਿਤ ਕੁੱਲ 53 ਮੁਕੱਦਮੇ ਦਰਜ ਕੀਤੇ ਅਤੇ 60 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ 213 ਲੀਟਰ 750 ਐੱਮ.ਐੱਲ ਨਾਜਾਇਜ਼ ਸ਼ਰਾਬ, 2488.580 ਲੀਟਰ ਦੇਸੀ ਸ਼ਰਾਬ, 198 ਲੀਟਰ ਅੰਗਰੇਜ਼ੀ ਸ਼ਰਾਬ, 480 ਲੀਟਰ ਲਾਹਣ ਬਰਾਮਦ ਕੀਤੀ। ਇਸੇ ਤਰ੍ਹਾਂ ਆਰਮਜ ਐਕਟ ਦੇ ਤਹਿਤ ਜਗਰਾਉਂ ਪੁਲਿਸ ਨੇ 12 ਕੇਸ ਦਰਜ ਕੀਤੇ ਅਤੇ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ 21 ਪਿਸਟਲ, ਇਕ ਰਿਵਾਲਵਰ, 6 ਮੈਗਜ਼ੀਨ ਅਤੇ 41 ਰੋਂਦ ਬਰਾਮਦ ਕੀਤੇ।
ਆਮ ਲੋਕਾਂ ਦੀ ਸੁਰੱਖਿਆ ਅਤੇ ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ ਵਿਚ ਕੋਈ ਕਸਰ ਨਹੀਂ ਛੱਡਾਂਗੇ- ਐੱਸ.ਐੱਸ.ਪੀ
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐਸ.ਪੀ ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਸਾਡੀ ਪਹਿਲੀ ਜਿੰਮੇਵਾਰੀ ਹੈ। ਨਸ਼ਾ ਸਮੱਗਲਰਾਂ ਦੇ ਖਿਲਾਫ਼ ਕਾਰਵਾਈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕਸਣ ਲਈ ਪੁਲਿਸ ਪੱਬਾਂ ਭਾਰ ਹੈ। ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ। ਜਗ੍ਹਾ ਜਗ੍ਹਾ ਨਾਕੇ ਲਗਾ ਕੇ ਤਲਾਸ਼ੀ ਮੁਹਿੰਮ ਜਾਰੀ ਹੈ ਤਾਂ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਕੋਈ ਮਾੜੀ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਪਿਛਲੀ ਖ਼ਬਰ ‘ਆਪ’ ਆਗੂ ਦੇ ਭਰਾ ਹਰਮੇਲ ਸਿੰਘ ਤੂਰ (ਸਵੱਦੀ ਕਲਾਂ) ਦੀ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਫਾਰਮੇਸੀ ਦਾ ਆਈ.ਕੇ.ਜੀ. ਪੀ.ਟੀ.ਯੂ. ਪ੍ਰੀਖਿਆਵਾਂ ’ਚ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।