19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੇ ਸੁਝਾਵਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ: ਡਾ. ਕੰਗ

ਅਜੀਤ ਡੈਸਕ 06-07-2026
ਭੂੰਦੜੀ, 5 ਜੁਲਾਈ (ਕੁਲਦੀਪ ਸਿੰਘ ਮਾਨ) – ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਵਿਕਾਸ ਸਬੰਧੀ ਸੁਝਾਅ ਪ੍ਰਾਪਤ ਕੀਤੇ ਗਏ। ਇਸ ਤਹਿਤ ਪਿੰਡ ਭਰੋਵਾਲ ਕਲਾਂ, ਪੁੜੈਣ, ਗੋਰਾਹੂਰ ਅਤੇ ਲੀਹਾਂ ਵਿਖੇ ਲੋਕ ਮਿਲਣੀਆਂ ਆਯੋਜਿਤ ਕੀਤੀਆਂ ਗਈਆਂ। ਪਿੰਡ ਲੀਹਾਂ ਵਿਖੇ ਸਰਪੰਚ ਹਰਪ੍ਰੀਤ ਸਿੰਘ ਖੰਗੂੜਾ ਦੀ ਅਗਵਾਈ ਹੇਠ ਹੋਈ ਲੋਕ ਮਿਲਣੀ ਦੌਰਾਨ ਡਾ. ਕੰਗ ਨੇ ਪਿੰਡ ਵਾਸੀਆਂ ਨਾਲ ਰੂਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ ਦਿੱਤੇ ਸੁਝਾਵਾਂ ਨੂੰ ਧਿਆਨ ਨਾਲ ਨੋਟ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਦੇ ਸੁਝਾਵਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਹਰ ਜਾਇਜ਼ ਮੰਗ ਦਾ ਤਰਜੀਹ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੀਮਤੀ ਸੁਝਾਅ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਦੇ ਖਾਤਿਆਂ ਵਿਚ ਰਾਸ਼ੀ ਜਾਰੀ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹਲਕਾ ਐੱਸ.ਸੀ. ਵਿੰਗ ਦੇ ਪ੍ਰਧਾਨ ਅਤੇ ਸਰਪੰਚ ਕੁਲਦੀਪ ਸਿੰਘ ਭਰੋਵਾਲ, ਬਲਾਕ ਪ੍ਰਧਾਨ ਗੁਰਤੇਜ ਸਿੰਘ ਈਸੇਵਾਲ, ਹਲਕਾ ਯੂਥ ਪ੍ਰਧਾਨ ਜਸਵੀਰ ਸਿੰਘ, ਮੀਤ ਪ੍ਰਧਾਨ ਹੈਪੀ ਭੂਮਾਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਬਦੋਵਾਲ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਸਵੱਦੀ, ਚੇਅਰਮੈਨ ਗੁਰਜੀਤ ਸਿੰਘ ਮੰਤਰੀ, ਸੀਨੀਅਰ ਆਗੂ ਅਵਤਾਰ ਸਿੰਘ ਬਿੱਲੂ ਬਲੈਤੀਆ, ਚਰਨਜੀਤ ਸਿੰਘ ਤੱਤਲਾ, ਗੁਰਪ੍ਰੀਤ ਸਿੰਘ ਗੋਪੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ 15 ਪ੍ਰਤੀਸ਼ਤ ਵਾਧਾ ਕੱਚੇ ਮੁਲਾਜ਼ਮਾਂ ’ਤੇ ਨਾ ਲਾਗੂ ਕਰਕੇ ਕੀਤਾ ਜਾ ਰਿਹੈ ਮਜ਼ਾਕ: ਗਿੱਲ, ਸਿੱਧੂ ਅਗਲੀ ਖ਼ਬਰ ਜਬਰੀ ਡਿਊਟੀ ਲਗਾਉਣ ਨਾਲ ਅਧਿਆਪਕ ਵਰਗ ਮਾਨਸਿਕ ਤੌਰ ’ਤੇ ਪਰੇਸ਼ਾਨ-ਸੰਧੂ, ਜੰਡਿਆਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।