19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

‘ਸਤਲੁਜ’ ਫ਼ਿਲਮ ਨੂੰ ਭਾਰਤ ’ਚ ਬੈਨ ਕਰਨਾ ਸਿੱਖ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼- ਇਯਾਲੀ

ਅਜੀਤ ਡੈਸਕ 07-07-2026
ਮੁੱਲਾਂਪੁਰ-ਦਾਖਾ, 6 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਮਨੁੱਖੀ ਅਧਿਕਾਰ ਕਾਰਕੁੰਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਰਿਲੀਜ਼ ਦੇ ਮਹਿਜ਼ 48 ਘੰਟਿਆਂ ਦੇ ਅੰਦਰ ਭਾਰਤ ਵਿੱਚ ਓ.ਟੀ.ਟੀ ਪਲੇਟਫਾਰਮ ਤੋਂ ਹਟਾ ਦੇਣਾ ਸਿੱਖ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਕੇਂਦਰ ਦਾ ਘੱਟ ਗਿਣਤੀਆਂ ਨਾਲ ਵਿਤਕਰਾ ਸਹਿਣ ਵਾਲਾ ਨਹੀਂ। ਇਹ ਪ੍ਰਗਟਾਵਾ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ (ਸੀਨੀਅਰ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ) ਵਲੋਂ ਰੋਸ ਪ੍ਰਗਟਾਉਂਦਿਆਂ ਕੀਤਾ। ਮਨਪ੍ਰੀਤ ਸਿੰਘ ਇਯਾਲੀ ਵਲੋਂ ਕੇਂਦਰ ਸਰਕਾਰ ਅਤੇ ਸੈਂਸਰਸ਼ਿਪ ਦੀ ਨੀਤੀ ‘ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਕਾਲੇ ਦੌਰ ਦੌਰਾਨ ਹੋਏ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਹਜ਼ਾਰਾਂ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ। ਇਹ ਫ਼ਿਲਮ ਉਸੇ ਇਤਿਹਾਸਕ ਸੱਚ ਦਾ ਇਕ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਫ਼ਿਲਮ ਨੂੰ ਸੈਂਸਰ ਬੋਰਡ ਵਲੋਂ ਲੰਬੇ ਸਮੇਂ ਤੱਕ ਲਟਕਾਇਆ ਗਿਆ ਅਤੇ ਹੁਣ ਜਦੋਂ ਇਹ ਬਿਨਾਂ ਕੱਟਾਂ ਦੇ ਓ.ਟੀ.ਟੀ ‘ਤੇ ਰਿਲੀਜ਼ ਹੋਈ ਤਾਂ 2 ਦਿਨਾਂ ਦੇ ਅੰਦਰ ਹੀ ਇਸ ‘ਤੇ ਭਾਰਤ ਵਿਚ ਰੋਕ ਲਗਾ ਦਿੱਤੀ ਗਈ, ਜੋ ਕਿ ਬੇਹੱਦ ਮੰਦਭਾਗੀ ਅਤੇ ਗੈਰ-ਜਮਹੂਰੀ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਪੰਜਾਬ ਦੇ ਇਤਿਹਾਸ ਅਤੇ ਪ੍ਰਗਟਾਵੇ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਪਿਛਲੀ ਖ਼ਬਰ ਪਿੰਡ ਭੈਣੀ ਦਰੇੜਾ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਮਨਸੂਰਾਂ ’ਚ ਹਰਪ੍ਰੀਤ ਸਿੰਘ ਸਿੰਮਕ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।