19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਿੰਡ ਭੈਣੀ ਦਰੇੜਾ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 07-07-2026
ਰਾਏਕੋਟ, 6 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਰਾਏਕੋਟ-ਅਹਿਮਦਗੜ੍ਹ ਰੋਡ ’ਤੇ ਪੈਂਦੇ ਪਿੰਡ ਭੈਣੀ ਦਰੇੜਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਸਾਹਿਬਾਨਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਅੱਜ-ਕੱਲ੍ਹ ਪੈ ਰਹੀ ਭਾਰੀ ਗਰਮੀ ਦੇ ਮੱਦੇਨਜ਼ਰ ਲਗਾਈ ਗਈ ਇਸ ਛਬੀਲ ਦੌਰਾਨ ਪਿੰਡ ਦੇ ਸੇਵਾਦਾਰਾਂ ਅਤੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਵੱਧ-ਚੜ੍ਹਕੇ ਸੇਵਾ ਨਿਭਾਈ। ਇਸ ਮੌਕੇ ਸੇਵਾਦਾਰਾਂ ਵੱਲੋਂ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਸ਼ਰਧਾ ਨਾਲ ਠੰਢਾ-ਮਿੱਠਾ ਜਲ ਛਕਾਇਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਮਾਨਵਤਾ ਦੀ ਸੇਵਾ ਲਈ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਵਿਚ ਸਮੁੱਚੇ ਨਗਰ ਦਾ ਭਰਪੂਰ ਯੋਗਦਾਨ ਰਿਹਾ। ਇਸ ਮੌਕੇ ਪੰਚ ਪ੍ਰਿਤਪਾਲ ਸਿੰਘ ਭੈਣੀ ਦਰੇੜਾ, ਅਮਰੀਕ ਸਿੰਘ ਸਾਬਕਾ ਪੰਚ, ਨੰਬਰਦਾਰ ਜਸਪ੍ਰੀਤ ਸਿੰਘ, ਨੰਬਰਦਾਰ ਹਰਦੇਵ ਸਿੰਘ ਦੇਬੀ, ਕੁਲਵੰਤ ਸਿੰਘ ਬੜੂੰਦੀ, ਸੂਬੇਦਾਰ ਜਗਤਾਰ ਸਿੰਘ, ਬਾਬਾ ਗੁਰਮੀਤ ਸਿੰਘ, ਅਵਤਾਰ ਸਿੰਘ, ਅੰਗਰੇਜ਼ ਸਿੰਘ, ਭਿੰਦਰ ਸਿੰਘ ਆਂਡਲੂ, ਜਸਵੀਰ ਸਿੰਘ ਕਾਲਾ, ਗੁਰਦੀਪ ਸਿੰਘ, ਮੀਤੀ ਸਿੰਘ, ਕੁਲਵੰਤ ਸਿੰਘ ਸਮੇਤ ਸਕੂਲੀ ਵਿਦਿਆਰਥੀਆਂ ਨੇ ਛਬੀਲ ਦੌਰਾਨ ਸੇਵਾ ਕੀਤੀ।
ਪਿਛਲੀ ਖ਼ਬਰ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ਸੱਭਿਆਚਾਰਕ ਮੇਲਾ 8- 9 ਨੂੰ- ਸਰਪੰਚ ਆਲੀਵਾਲ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ਨੂੰ ਭਾਰਤ ’ਚ ਬੈਨ ਕਰਨਾ ਸਿੱਖ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼- ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।