19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ਸੱਭਿਆਚਾਰਕ ਮੇਲਾ 8- 9 ਨੂੰ- ਸਰਪੰਚ ਆਲੀਵਾਲ

ਅਜੀਤ ਡੈਸਕ 07-07-2026
ਹੰਬੜਾਂ, ਭੂੰਦੜੀ, 6 ਜੁਲਾਈ (ਹਰਵਿੰਦਰ ਸਿੰਘ ਮੱਕੜ, ਕੁਲਦੀਪ ਸਿੰਘ ਮਾਨ )- ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ਸਾਲਾਨਾ ਭੰਡਾਰਾ ਤੇ ਸੱਭਿਆਚਾਰਕ ਮੇਲਾ 8- 9 ਜੁਲਾਈ, ਦਿਨ ਬੁੱਧਵਾਰ ਤੇ ਵੀਰਵਾਰ ਨੂੰ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਕਪੂਰ ਸਿੰਘ, ਸਰਪੰਚ ਮੋਹਣ ਲਾਲ ਆਲੀਵਾਲ, ਡਾਇਰੈਕਟਰ ਯਾਦਵਿੰਦਰ ਸਿੰਘ ਆਲੀਵਾਲ ਤੇ ਨੰਬਰਦਾਰ ਹਰਦੇਵ ਸਿੰਘ ਦੇਬੀ ਨੇ ਦੱਸਿਆ ਕਿ 8 ਜੁਲਾਈ ਦਿਨ ਨੂੰ ਸਵੇਰੇ 10 ਵਜੇ ਚਾਦਰ ਦੀ ਰਸਮ ਕਰਨ ਉਪਰੰਤ ਗਾਇਕਾਂ ਵਲੋਂ ਆਪਣੇ ਫਨ ਦਾ ਮੁਜ਼ਾਹਰਾ ਕੀਤਾ ਜਾਵੇਗਾ ਤੇ ਰਾਤ 8 ਵਜੇ ਤੋਂ 10 ਵਜੇ ਤੱਕ ਪ੍ਰਸਿੱਧ ਕੱਵਾਲ ਇਮਰਾਨ ਸੂਫੀ ਕਵਾਲ ਸਰੋਤਿਆਂ ਸਾਹਮਣੇ ਕਵਾਲੀਆਂ ਪੇਸ਼ ਕਰਨਗੇ। ਦੂਸਰੇ ਦਿਨ 9 ਜੁਲਾਈ ਨੂੰ ਗਾਇਕ ਹਰਪ੍ਰੀਤ ਢਿੱਲੋਂ ਅਤੇ ਸਿਮ ਕੌਰ, ਗਿੱਲ ਕਮਲ ਅਤੇ ਨੀਲਮ ਭਿੰਡਰ, ਬਾਈ ਹਰਦੇਵ ਟੂਸਾ, ਬਿੱਲਾ ਰਾਏਕੋਟ ਅਤੇ ਦੀਪ ਅਮਨ, ਗਗਨ ਖੰਨਾ ਤੇ ਹੋਰ ਕਲਾਕਾਰ ਗਾਣਿਆਂ ਦਾ ਖੁੱਲਾ ਅਖਾੜਾ ਲਗਾਉਣਗੇ। ਸ਼ਾਮ 5 ਵਜੇ ਨਾਮੀ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਜੇਤੂ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਸਾਬਕਾ ਐੱਮ.ਪੀ. ਅਮਰੀਕ ਸਿੰਘ ਆਲੀਵਾਲ ਤੇ ਪ੍ਰਬੰਧਕਾਂ ਵਲੋਂ ਕੀਤੀ ਜਾਵੇਗੀ। ਮੇਲੇ ਦੌਰਾਨ ਚੋਲਾਂ ਦਾ ਭੰਡਾਰਾ ਤੇ ਗੁਰੂ ਕੇ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਏ ਜਾਣਗੇ। ਇਸ ਸਮੇਂ ਕਰਤਾਰ ਸਿੰਘ, ਪੰਚ ਕਰਨੈਲ ਸਿੰਘ ਕਾਕੂ, ਨੰਬਰਦਾਰ ਚੂਹੜ ਸਿੰਘ, ਨੰਬਰਦਾਰ ਹਰਦੇਵ ਸਿੰਘ ਦੇਬੀ, ਪ੍ਰਕਾਸ਼ ਸਿੰਘ, ਸਮੂਹ ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ ਅਗਲੀ ਖ਼ਬਰ ਪਿੰਡ ਭੈਣੀ ਦਰੇੜਾ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।