18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਬੱਚਿਆਂ ਦਾ ਰਾਸ਼ਨ ਤੇ ਹੋਰ ਸਾਮਾਨ ਚੋਰੀ

ਅਜੀਤ ਡੈਸਕ 08-07-2026

ਜਗਰਾਉਂ, 7 ਜੁਲਾਈ (ਮਲਕ)-ਬੀਤੀ ਰਾਤ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਮੁਕੰਦਪੁਰੀ ਜਗਰਾਉਂ ਵਿਖੇ ਚੋਰਾਂ ਨੇ ਹੱਥ ਸਾਫ਼ ਕਰਦਿਆਂ ਸਕੂਲ ਦਾ ਕਾਫੀ ਸਮਾਨ ਚੋਰੀ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਮਨੀਸ਼ਾ ਨੇ ਦੱਸਿਆ ਕਿ ਸਕੂਲ ਵਿੱਚ ਰਾਤ ਸਮੇਂ ਦੋ ਅਣਪਛਾਤੇ ਨੌਜਵਾਨ ਆਏ ਤੇ ਉਨ੍ਹਾਂ ਨੇ 2 ਸਿਲੰਡਰ ਭਰੇ ਹੋਏ, ਇੱਕ ਇੰਡਕਸ਼ਨ ਚੁੱਲਾ, ਇੱਕ ਪਤੀਲਾ, ਬੱਚਿਆਂ ਦਾ ਮਿਡ-ਡੇ-ਮੀਲ ਦਾ ਰਾਸ਼ਨ (ਦਾਲਾਂ, ਸਰੋਂ ਦਾ ਤੇਲ, ਬੇਸਣ, ਮਸਾਲੇ, ਕਾਲੇ ਛੋਲੇ ਅਤੇ ਰਾਜਮਾਹ ਆਦਿ), ਭਰਿਆ ਹੋਇਆ ਆਟੇ ਦਾ ਡਰੱਮ, ਚੌਲਾਂ ਦਾ ਡਰੱਮ ਆਦਿ ਸਮਾਨ ਚੋਰੀ ਕਰਕੇ ਨਾਲ ਲੈ ਗਏ। ਉਨ੍ਹਾਂ ਦੱਸਿਆ ਕਿ ਇਹ ਸਾਰਾ ਕੁਝ ਸਕੂਲ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਿਆ। ਇਸ ਚੋਰੀ ਬਾਰੇ ਸਕੂਲ ਪ੍ਰਿੰਸੀਪਲ ਨੇ ਸ਼ਿਕਾਇਤ ਸਥਾਨਕ ਪੁਲਿਸ ਵਿਭਾਗ ਨੂੰ ਦੇ ਦਿੱਤੀ ਹੈ।

ਪਿਛਲੀ ਖ਼ਬਰ ਏ.ਐੱਸ.ਆਈ. ਦਲਜੀਤ ਸਿੰਘ ਅਤੇ ਸਿਪਾਹੀ ਲਵਪ੍ਰੀਤ ਸਿੰਘ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਅਗਲੀ ਖ਼ਬਰ ਨਵੇਂ ਕਾਨੂੰਨਾਂ ਦੇ ਵਿਰੋਧ ’ਚ ਕੁੱਲ ਹਿੰਦ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ ਵਲੋਂ ਮੈਮੋਰੰਡਮ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।