18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਏ.ਐੱਸ.ਆਈ. ਦਲਜੀਤ ਸਿੰਘ ਅਤੇ ਸਿਪਾਹੀ ਲਵਪ੍ਰੀਤ ਸਿੰਘ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਅਜੀਤ ਡੈਸਕ 08-07-2026
ਜਗਰਾਉਂਂ, 7 ਜੁਲਾਈ (ਗਾਲਿਬ)-ਪੁਲਿਸ ਵਿਭਾਗ ਵਿਚ ਵਧੀਆ ਸੇਵਾਵਾਂ ਦੇਣ ਵਾਲੇ ਏ.ਐੱਸ.ਆਈ. ਦਲਜੀਤ ਸਿੰਘ ਅਤੇ ਸੀਨੀਅਰ ਸਿਪਾਹੀ ਲਵਪ੍ਰੀਤ ਸਿੰਘ ਨੂੰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਵੱਲੋਂ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਏ.ਐੱਸ.ਆਈ. ਦਲਜੀਤ ਸਿੰਘ ਲੁਧਿਆਣਾ ਦਿਹਾਤੀ ਦੇ ਵੱਖ-ਵੱਖ ਥਾਣਿਆਂ ਅਤੇ ਚੌਕੀਆਂ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸੇ ਤਰ੍ਹਾਂ ਸਿਪਾਹੀ ਲਵਪ੍ਰੀਤ ਸਿੰਘ ਵੱਲੋਂ ਵੀ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਦੋਵੇਂ ਮੁਲਾਜ਼ਮ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾ ਰਹੇ ਹਨ। ਇਸਦੇ ਚੱਲਦਿਆਂ ਉਨ੍ਹਾਂ ਦਾ ਐੱਸ.ਐੱਸ.ਪੀ. ਡਾ: ਗੁਪਤਾ ਨੇ ਡੀ.ਜੀ.ਪੀ. ਡਿਸਕ ਨਾਲ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਨੇ ਅੱਗੇ ਤੋਂ ਹੋਰ ਮਿਹਨਤ, ਤਨਦੇਹੀ ਅਤੇ ਇਮਾਨਦਾਰ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਬੱਚਿਆਂ ਦਾ ਰਾਸ਼ਨ ਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।