27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੀਰ ਬਾਬਾ ਅਹਿਮਦ ਸ਼ਾਹ ਜਲਾਲੀ ਜੀ ਦੀ ਦਰਗਾਹ ’ਤੇ ਸਾਲਾਨਾ ਮੇਲਾ ਸ਼ੁਰੂ

ਅਜੀਤ ਡੈਸਕ 09-07-2026
ਭੂੰਦੜੀ, 8 ਜੁਲਾਈ (ਕੁਲਦੀਪ ਸਿੰਘ ਮਾਨ)–ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਲੀ ਦੀ ਦਰਗਾਹ ’ਤੇ ਸਾਲਾਨਾ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਹੋਇਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਗਾਹ ’ਤੇ ਨਤਮਸਤਕ ਹੋ ਕੇ ਚਾਦਰ ਚੜ੍ਹਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਚਾਦਰ ਚੜ੍ਹਾਉਣ ਦੀ ਰਸਮ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਦੀ ਅਗਵਾਈ ਹੇਠ ਅਦਾ ਕੀਤੀ ਗਈ। ਇਸ ਮੌਕੇ ਕਰਨੈਲ ਸਿੰਘ ਕਾਕੂ, ਹਰਜੀਤ ਸਿੰਘ, ਜਗਪਾਲ ਸਿੰਘ ਭੋਲਾ ਕਨੇਚ, ਭਿੰਦਰ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਗੁਰਦੀਪ ਸਿੰਘ, ਸਮੂਹ ਪੰਚ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਗੁਰਬਚਨ ਸਿੰਘ ਇਟਲੀ, ਗੁਰਚਰਨ ਸਿੰਘ ਇਟਲੀ, ਬਲਵੀਰ ਸਿੰਘ, ਨੰਬਰਦਾਰ ਚੂਹੜ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਆਲੀਵਾਲ, ਵਚਿੱਤਰ ਸਿੰਘ, ਅਜੈਬ ਸਿੰਘ, ਪ੍ਰਕਾਸ਼ ਸਿੰਘ, ਭਾਗ ਸਿੰਘ, ਜਗਜੀਤ ਸਿੰਘ ਬਾਵਾ, ਮੁੱਖ ਸੇਵਾਦਾਰ ਕਪੂਰ ਸਿੰਘ, ਪਿਆਰਾ ਸਿੰਘ, ਸੋਹਣ ਲਾਲ, ਕਿਸਾਨ ਆਗੂ ਅਵਤਾਰ ਡਕੌਂਦਾ ਅਤੇ ਵਿਨੇਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮਾਜ ਭਲਾਈ ਦੇ ਕੰਮਾਂ ਨਾਲ ਜੁੜਨ ਅਤੇ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਸਮਾਜ ਵਿਚ ਏਕਤਾ, ਸਦਭਾਵਨਾ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਮੇਲੇ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਸਮਾਜਿਕ, ਧਾਰਮਿਕ ਅਤੇ ਪੰਚਾਇਤੀ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਮੀਟਿੰਗ ਅਗਲੀ ਖ਼ਬਰ ਹਲਵਾਰਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਮ੍ਰਿਤਕ ਦੇ ਦੋ ਦੋਸਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।