27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅਨੁਵਰਤ ਸਕੂਲ ਵਿਖੇ ਅਧਿਆਪਕਾਂ ਲਈ ਸਿਖਲਾਈ ਸੈਮੀਨਾਰ ਲਗਾਇਆ

ਅਜੀਤ ਡੈਸਕ 09-07-2026
ਜਗਰਾਉਂ, 8 ਜੁਲਾਈ (ਵਿਨੋਦ ਕੁਮਾਰ)-ਅਨੁਵਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਇੱਕ ਰੋਜ਼ਾ ਅਧਿਆਪਕ ਸਿਖਲਾਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦਘਾਟਨ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਅਮਰਜੀਤ ਕੌਰ ਨੇ ਕੀਤਾ। ਇਸ ਮੌਕੇ ਸ੍ਰੀਮਤੀ ਰੋਜ਼ੀ ਗੋਇਲ ਨੇ ਅਧਿਆਪਕਾਂ ਨੂੰ ‘ਵਿਦਿਆਰਥੀ-ਕੇਂਦ੍ਰਿਤ ਸਿੱਖਿਆ’ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਤਨਾਵ ਮੁਕਤ ਸਿੱਖਿਆ ਦੇਣ, ਵਿਦਿਆਰਥੀਆਂ ਦੇ ਮਾਨਸਿਕ ਪੱਧਰ ਤੱਕ ਪਹੁੰਚ ਕੇ ਪੜ੍ਹਾਉਣ, ਸਮੂਹ ਚਰਚਾਵਾਂ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਨਵੀਆਂ ਅਧਿਆਪਨ ਵਿਧੀਆਂ ਵੀ ਸਿਖਾਈਆਂ। ਇਸ ਮੌਕੇ ਚੇਅਰਮੈਨ ਜਨਕ ਰਾਜ ਜੈਨ ਨੇ ਕਿਹਾ ਕਿ ਅੱਜ ਦਾ ਉਪਰਾਲਾ ਜਿੱਥੇ ਅਧਿਆਪਨ ਪ੍ਰਣਾਲੀ ਨੂੰ ਮਜ਼ਬੂਤ ਕਰੇਗਾ ਉੱਥੇ ਹੀ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਗੋਲਡੀ ਜੈਨ ਅਤੇ ਸਮੂਹ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ਮਿਸਾਲੀ ਵਿਕਾਸ ਕਾਰਜਾਂ ਤੇ ਸਹੂਲਤਾਂ ਸਦਕਾ ‘ਆਪ’ ਮੁੜ ਬਣਾਏਗੀ ਸੂਬੇ ਵਿਚ ਸਰਕਾਰ – ਡਾ. ਕੰਵਲਨੈਨ ਸਿੰਘ ਕੰਗ ਅਗਲੀ ਖ਼ਬਰ ਸਿੱਖ ਇਤਿਹਾਸਕਾਰਾਂ ਨੇ ਭਾਈ ਮਰਦਾਨਾ ਜੀ ਨਾਲ ਇਨਸਾਫ਼ ਨਹੀਂ ਕੀਤਾ-ਭਾਈ ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।