15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਿੰਡ ਬੰਗਸੀਪੁਰਾ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜ਼ਰੂਰਤਮੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 10-07-2026
ਜਗਰਾਉਂ, 9 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਬੰਗਸੀਪੁਰਾ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਅਜਮੇਰ ਸਿੰਘ ਗਰੇਵਾਲ ਅਤੇ ਸੁਖਦੇਵ ਸਿੰਘ ਸਹੋਤਾ ਵਲੋਂ ਵੰਡੀਆਂ ਗਈਆਂ। ਇਸ ਮੌਕੇ ਇੰਚਾਰਜ ਸ: ਪਰਮਿੰਦਰ ਸਿੰਘ ਸਿੱਧੂ, ਪ੍ਰਧਾਨ ਅਜਮੇਰ ਸਿੰਘ ਗਰੇਵਾਲ ਅਤੇ ਸੁਖਦੇਵ ਸਿੰਘ ਸਹੋਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਵਰਗ ਦਾ ਜੀਵਨ ਸੁਖਾਲਾ ਕਰਨ ਲਈ ਪੰਜਾਬ ਭਰ ’ਚ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕਿੱਟ ਵਿਚ ਦੋ ਕਿੱਲੋ ਖੰਡ, ਦੋ ਕਿੱਲੋ ਦਾਲ, ਇਕ ਸਰ੍ਹੋਂ ਤੇਲ ਦੀ ਬੋਤਲ, ਨਮਕ ਅਤੇ ਹਲਦੀ ਦਾ ਪੈਕਟ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਕੀਤੇ ਕਾਰਜਾਂ ਤੋਂ ਹਰ ਵਰਗ ਖੁਸ਼ ਹੈ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਅਮਨਦੀਪ ਸਿੰਘ ਸਦਰਪੁਰਾ, ਪ੍ਰਧਾਨ ਗੁਰਮੇਲ ਸਿੰਘ, ਪੰਚ ਸੁਰਿੰਦਰ ਸਿੰਘ, ਪੰਚ ਜਗਰੂਪ ਸਿੰਘ ਗਰੇਵਾਲ, ਪੰਚ ਗੁਰਮੀਤ ਕੌਰ, ਜਤਿੰਦਰ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ ਮੰਡ, ਦਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਮਲਾ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਨਾ ਕਰਨ ਦਾ ਨਗਰ ਕੌਂਸਲ ਰਾਏਕੋਟ ਦੇ ਸਫਾਈ ਸੇਵਕਾਂ ਵਲੋਂ ‘ਆਪ’ ਸਰਕਾਰ ਦ... ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਜਸਵੀਰ ਕੌਰ ਤੇ ਜਰਨੈਲ ਸਿੰਘ ਨੂੰ ਕੈਨੇਡਾ ਸੁਪਰ ਵੀਜ਼ਾ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।