14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਰਵਾਇਤੀ ਸਿਆਸਤ ਤੋਂ ਅੱਕੇ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਜੁੜ ਰਹੇ ਹਨ-ਹਾਂਸ/ਬੱਬੀ ਮਾਨ

ਅਜੀਤ ਡੈਸਕ 10-07-2026
ਭੂੰਦੜੀ, 9 ਜੁਲਾਈ (ਕੁਲਦੀਪ ਸਿੰਘ ਮਾਨ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪਾਰਟੀ ਦੇ ਮਾਲਵਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਇੱਕ ਮਜ਼ਬੂਤ ਰਾਜਨੀਤਿਕ ਵਿਕਲਪ ਵਜੋਂ ਸਥਾਪਿਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਨੂੰ ਇੱਕ ਇਮਾਨਦਾਰ, ਲੋਕ-ਪੱਖੀ ਅਤੇ ਸਿਧਾਂਤਾਂ ’ਤੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਹਾਂਸ ਤੇ ਬੱਬੀ ਮਾਨ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲਗਾਤਾਰ ਲੋਕਾਂ ਦੇ ਮੁੱਦੇ ਉਠਾ ਰਹੀ ਹੈ ਅਤੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਆਵਾਜ਼ ਬਣ ਕੇ ਉੱਭਰ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਣਗੇ ਅਤੇ ਇਹ ਪਾਰਟੀ ਸੂਬੇ ਵਿੱਚ ਇੱਕ ਮਜ਼ਬੂਤ ਰਾਜਨੀਤਿਕ ਬਦਲ ਵਜੋਂ ਉਭਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਵਰਕਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਪੀ.ਐਮ ਕਿਸਾਨ ਸਨਮਾਨ ਨਿਧੀ ਦਾ ਲਾਭ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸ... ਅਗਲੀ ਖ਼ਬਰ ਬੜੂੰਦੀ ’ਚ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਨ ਸੰਬੰਧੀ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।