14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਿੰਡ ਭਰੋਵਾਲ ਕਲਾਂ ਵਿਖੇ ਪੀਰ ਬਾਬਾ ਬਹਾਲ ਸ਼ੇਰ ਜੀ ਦੀ ਦਰਗਾਹ ’ਤੇ ਸੱਭਿਆਚਾਰਕ ਮੇਲਾ 13 ਨੂੰ

ਅਜੀਤ ਡੈਸਕ 10-07-2026
ਭੂੰਦੜੀ, 9 ਜੁਲਾਈ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ (ਜ਼ਿਲ੍ਹਾ ਲੁਧਿਆਣਾ) ਵਿਖੇ ਪੀਰ ਬਾਬਾ ਬਹਾਲ ਸ਼ੇਰ ਜੀ ਦੀ ਪਵਿੱਤਰ ਦਰਗਾਹ ’ਤੇ ਸਾਲਾਨਾ ਸੱਭਿਆਚਾਰਕ ਮੇਲਾ 13 ਜੁਲਾਈ 2026, ਦਿਨ ਸੋਮਵਾਰ (29 ਹਾੜ੍ਹ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਹ ਜਾਣਕਾਰੀ ਪਿੰਡ ਦੇ ਸਰਪੰਚ ਕੁਲਦੀਪ ਸਿੰਘ, ਪ੍ਰਧਾਨ ਸੁਰਜੀਤ ਸਿੰਘ ਠੁਲੇਦਾਰ, ਸਰਪ੍ਰਸਤ ਗੁਰਪ੍ਰੀਤ ਸਿੰਘ ਦਿਉਲ ਅਤੇ ਸਾਬਕਾ ਸਰਪੰਚ ਪ੍ਰਦੀਪ ਸਿੰਘ ਨੇ ਸਾਂਝੇ ਤੌਰ ’ਤੇ ਦਿੱਤੀ। ਉਨ੍ਹਾਂ ਦੱਸਿਆ ਕਿ ਮੇਲੇ ਦਾ ਆਯੋਜਨ ਗ੍ਰਾਮ ਪੰਚਾਇਤ, ਪੀਰ ਬਾਬਾ ਬਹਾਲ ਸ਼ੇਰ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਮੇਲੇ ਵਿੱਚ ਸ਼ਾਮਿਲ ਹੋ ਕੇ ਪੀਰ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਮੇਲੇ ਦੀ ਰੌਣਕ ਨੂੰ ਚਾਰ ਚੰਨ੍ਹ ਲਗਾਉਣ।
ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਨੂੰ ਮੁੜ ਲਾਗੂ ਕਰਨ ਦੀਆਂ ਨੀਤੀਆਂ ਨੂੰ ਪੰਜਾਬ ਕਿਸਾਨ ਯੂਨੀਅਨ ਕਾਮਯਾਬ ਨਹੀਂ ਹੋਣ ਦੇਵੇਗੀ ਅਗਲੀ ਖ਼ਬਰ ਪੀ.ਐਮ ਕਿਸਾਨ ਸਨਮਾਨ ਨਿਧੀ ਦਾ ਲਾਭ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।