08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਰਾਜੋਆਣਾ ਖੁਰਦ ਵਿਖੇ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 12-07-2026
ਹਲਵਾਰਾ, 11 ਜੁਲਾਈ (ਮਨਦੀਪ ਸਿੰਘ ਉੱਭੀ) ਪੰਜਾਬ ਸਰਕਾਰ ਵਲੋਂ ਆਪਣੀਆਂ ਵੱਖ-ਵੱਖ ਸਕੀਮਾਂ ਪਿੰਡ ਪੱਧਰ ’ਤੇ ਪਹੁੰਚਾਈਆਂ ਜਾ ਰਹੀਆਂ ਮਾਂਵਾਂ ਧੀਆਂ ਸਤਿਕਾਰ ਯੋਜਨਾਂ, ਤੀਰਥ ਯਾਤਰਾ ਅਤੇ ਹੋਰ ਸਕੀਮਾਂ ਦਾ ਲੋਕ ਵੱਧ ਚੜ੍ਹਕੇ ਲਾਭ ਪ੍ਰਾਪਤ ਕਰ ਰਹੇ ਹਨ, ਉਥੇ ਹੀ ਪਿੰਡਾਂ ਵਿਚ ਘਰੇਲੂ ਵਰਤੋਂ ਵਾਲੇ ਸਮਾਨ ਦੀਆਂ ਰਾਸ਼ਨ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ, ਉਸੇ ਲੜੀ ਤਹਿਤ ਪਿੰਡ ਰਾਜੋਆਣਾ ਖੁਰਦ ਵਿਖੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਰਾਸ਼ਨ ਕਿੱਟਾਂ ਵੰਡੀਆਂ ਅਤੇ ਨਾਲ ਹੀ ਉਨ੍ਹਾਂ ਵਲੋਂ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਵਾਸੀਆਂ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਅਪਣਾਇਆ ਜਾ ਰਿਹਾ ਹੈ। ਵਿਧਾਇਕ ਵੱਲੋਂ ਇਹ ਵੀ ਕਿਹਾ ਗਿਆ ਕਿ ਪਿੰਡਾਂ ਦੀਆਂ ਸੜਕਾਂ ਨੂੰ ਚੌੜਾ ਕਰਕੇ ਬਣਾਇਆ ਗਿਆ ਹੈ। ਪਿੰਡਾਂ ਦੇ ਨੌਜਵਾਨਾਂ ਨੂੰ ਲਈ ਜਿੰਮ ਖੋਲ ਕੇ ਦਿੱਤੇ ਜਾ ਰਹੇ ਹਨ ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਕਿਸੇ ਵੀ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਈ ਬਿਨਾਂ ਭੇਦਭਾਵ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਵਾਸੀਆਂ ਦੇ ਮਿਲ ਰਹੇ ਅਥਾਹ ਪਿਆਰ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੁਬਾਰਾ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ,ਬਲਾਕ ਪ੍ਰਧਾਨ ਜਗਤਾਰ ਸਿੰਘ, ਸਰਪੰਚ ਦਵਿੰਦਰ ਸਿੰਘ ਕਹਿਲ, ਬਲਾਕ ਕੋਆਰਡੀਨੇਟਰ ਮਨਪ੍ਰੀਤ ਸਿੰਘ ਚਹਿਲ ਰਾਜੋਆਣਾ ਖੁਰਦ, ਸਾਬਕਾ ਸਰਪੰਚ ਨਿਰਮਲ ਸਿੰਘ ਗੋਪੀ, ਨਰਿੰਦਰ ਸਿੰਘ ਸੰਘੇੜਾ, ਗੁਰਦੀਪ ਸਿੰਘ ਫੌਜੀ, ਸੁਖਦਰਸ਼ਨ ਸਿੰਘ, ਗੁਰਦੇਵ ਸਿੰਘ ਨੰਬਰਦਾਰ, ਤੋਤੀ ਗਿੱਲ,ਹਰਜੀਤ ਸਿੰਘ, ਚਰਨਜੀਤ ਸਿੰਘ ਮਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇੰਜੀ: ਬਿਕਰਮਜੀਤ ਖ਼ਾਲਸਾ ਵਲੋਂ ਨੱਤ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਭਨੋਹੜ ਸ਼ਮਸ਼ਾਨਘਾਟ ਵਿਖੇ ਬਾਬਾ ਬਲਵੰਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।