12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਿੰਡ ਸਿੱਧਵਾਂ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 14-07-2026

ਚੌਂਕੀਮਾਨ, 13 ਜੁਲਾਈ (ਤੇਜਿੰਦਰ ਸਿੰਘ ਚੱਢਾ) ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਆਹਲੂਵਾਲੀਆ ਤੇ ਐੱਸ.ਐੱਮ.ਓ. ਡਾਕਟਰ ਹਰਿੰਦਰ ਸਿੰਘ ਸੂਦ ਸੀ.ਐੱਚ.ਸੀ ਸਿੱਧਵਾਂ ਬੇਟ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪਿੰਡ ਸਿੱਧਵਾਂ ਕਲਾਂ ਵਿਖੇ ਐਂਟੀ ਡੇਂਗੂ ਮਹੀਨਾ ਜੁਲਾਈ 2026 ਦੇ ਮੱਦੇਨਜ਼ਰ ਇਹ ਦਿਨ ਮਨਾਇਆ ਗਿਆ। ਜਿਸ ਵਿਚ ਹੈਲਥ ਇੰਸਪੈਕਟਰ ਕੁਲਪ੍ਰੀਤ ਸਿੰਘ ਸਮਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਬੁਖਾਰ ਇਕ ਖਾਸ ਕਿਸਮ ਦੇ ਏਡੀਜ਼ ਅਜਿਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਦਿਨ ਦੇ ਸਮੇਂ ਕੱਟਦਾ ਹੈ। ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਆਪਣੇ ਆਲੇ-ਦੁਆਲੇ ਕਿਸੇ ਵੀ ਥਾਂ ’ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਤੇਜ਼ ਬੁਖਾਰ, ਉਲਟੀਆ, ਅੱਖਾਂ ਦੇ ਪਿਛਲੇ ਪਾਸੇ ਦਰਦ ਅਤੇ ਸਿਰ ਦਰਦ ,ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ, ਇਸ ਦੇ ਮੁੱਖ ਲੱਛਣ ਹਨ ਤੇ ਟਾਇਰਾਂ ,ਗਮਲਿਆਂ, ਡਰੰਮਾ ਆਦਿ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰੋ। ਮਨਦੀਪ ਸਿੰਘ ਬਰਸਾਲ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਬੁਖਾਰ ਹੋਣ ’ਤੇ ਤੁਰੰਤ ਨੇੜੇ ਦੀ ਡਿਸਪੈਂਸ਼ਰੀ ਜਾਂ ਹਸਪਤਾਲ ਨਾਲ ਸੰਪਰਕ ਕਰੋ ਡੇਂਗੂ ਦਾ ਟੈਸਟ ਅਤੇ ਸੁਪੋਰਟਿਵ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਆਏ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਵੰਤ ਸਿੰਘ ਫ਼ੌਜੀ, ਦਰਸ਼ਨ ਸਿੰਘ, ਤਰਸੇਮ ਸਿੰਘ, ਬਲਵੰਤ ਸਿੰਘ ਰਵੀ ਸਿੰਘ, ਪ੍ਰੀਤਪਾਲ ਸਿੰਘ, ਭਜਨ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬੀ ਉਤਸ਼ਾਹਿਤ ਤੇ ਖ਼ੁਸ਼ ਹਨ - ਸ਼ੰਭੂ ਭਾਰਤੀ ਅਗਲੀ ਖ਼ਬਰ ਛੋਟਾ ਖੰਨਾ ਰੋਡ ’ਤੇ ਟ੍ਰੈਫਿਕ ਸਮੱਸਿਆ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।