ਰਾਏਕੋਟ, 14 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਬੀ.ਬੀ.ਏ. (ਭਾਗ ਛੇਵਾਂ) ਦੇ ਨਤੀਜੇ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸ਼੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ। ਇਸ ਨਤੀਜੇ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦਾ ਬੀ.ਬੀ.ਏ. ਭਾਗ-ਛੇਵਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ, ਜਿਸ ਵਿਚ ਕਾਲਜ ਦੀ ਹੋਣਹਾਰ ਵਿਦਿਆਰਥਣ ਹਰਸ਼ਿਤਾ ਨੇ 82.8 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਖੁਸ਼ਵੰਤ ਸਿੰਘ ਤੇ ਮਨਪ੍ਰੀਤ ਕੌਰ ਨੇ ਸ਼ਾਂਝੇ ਤੌਰ ’ਤੇ 80.40 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਸੰਦੀਪ ਕੌਰ, ਜਸਪਰਨਦੀਪ ਕੌਰ ਤੇ ਮਨਜੋਤ ਸਿੰਘ ਨੇ ਸਾਂਝੇ ਤੌਰ ’ਤੇ 78 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਲ ਕੀਤਾ। ਇਸ ਕਾਮਯਾਬੀ ਦੀ ਖ਼ੁਸ਼ੀ ’ਚ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਮੈਡਮ ਰੋਮਾ ਮਹੰਤ ਵਲੋਂ ਵਿਸ਼ੇਸ਼ ਤੌਰ ’ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਅਗਲੇਰੇ ਉੱਜ਼ਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਵਿਚ ਸਨਮਾਨਜਨਕ ਮੁਕਾਮ ’ਤੇ ਪਹੁੰਚਾਉਣਾ ਹੈ।ਇਸ ਮੌਕੇ ਕਾਲਜ ਸਟਾਫ਼ ਡਾ. ਅਮਨਦੀਪ ਸਿੰਘ, ਡਾ. ਜਗਜੀਤ ਸਿੰਘ ਬਰਾੜ, ਪ੍ਰੋਫੈਸਰ ਦਿਲਰਾਜ ਸਿੰਘ, ਪ੍ਰੋਫੈਸਰ ਅਮਨਪ੍ਰੀਤ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ, ਪ੍ਰੋਫੈਸਰ ਅਜੀਤ ਸਿੰਘ, ਪ੍ਰੋਫੈਸਰ ਗਗਨਦੀਪ ਕੌਰ, ਪ੍ਰੋਫੈਸਰ ਅੰਮ੍ਰਿਤਪਾਲ ਕੌਰ, ਪ੍ਰੋਫੈਸਰ ਪਵਨਜੀਤ ਸਿੰਘ, ਪ੍ਰੋਫੈਸਰ ਸੁਮਨਜੋਤ ਕੌਰ, ਪ੍ਰੋਫੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਨਵਜੋਤ ਕੌਰ ਅਤੇ ਸਹਾਇਕ ਲਾਇਬ੍ਰੇਰੀਅਨ ਸ਼੍ਰੀਮਤੀ ਅਮਨਦੀਪ ਕੌਰ ਹਾਜ਼ਰ ਸਨ।