ਭੂੰਦੜੀ, 14 ਜੁਲਾਈ (ਕੁਲਦੀਪ ਸਿੰਘ ਮਾਨ) – ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ ਵਿਖੇ ਮੱਸਿਆ ਦਾ ਪਾਵਨ ਦਿਹਾੜਾ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਮੁਹੱਬਤਪ੍ਰੀਤ ਸਿੰਘ ਦੇ ਜੱਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਕੀਰਤਨ ਉਪਰੰਤ ਮੁੱਖ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ, ਸੰਗਤ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਗਰਾਜ ਸਿੰਘ ਜਨੇਤਪੁਰਾ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਦੇਣ ਲਈ ਸਭ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੰਗਤ ਨੂੰ ਗੁਰਮਤਿ ਮਾਰਗ ’ਤੇ ਚੱਲਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਖ਼ਜ਼ਾਨਚੀ ਤੇਜਿੰਦਰ ਸਿੰਘ ਲੋਧੀਵਾਲ, ਭਾਈ ਕੁਲਵਿੰਦਰ ਸਿੰਘ ਲੀਲ੍ਹਾ, ਭਾਈ ਗੁਰਮੁੱਖ ਸਿੰਘ ਸੇਖਦੌਲਤ, ਸ਼ਮਸ਼ੇਰ ਸਿੰਘ ਮਦਾਰਪੁਰਾ, ਕੁਲਦੀਪ ਸਿੰਘ ਗਿੱਦੜਪਿੰਡੀ, ਸਰਪੰਚ ਚਰਨ ਸਿੰਘ ਸੋਢੀਵਾਲ, ਜਸਵੰਤ ਸਿੰਘ ਮਲਸੀਹਾ, ਕਰਮਜੀਤ ਸਿੰਘ ਜਨੇਤਪੁਰਾ, ਜਗਜੀਤ ਸਿੰਘ ਸਦਰਪੁਰਾ, ਸਤਨਾਮ ਸਿੰਘ ਸੀਵੀਆ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।