11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 15-07-2026
ਜਗਰਾਉਂ, 14 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ। ਇਸ ਦਿਹਾੜੇ ’ਤੇ ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ, ਕਵੀਸ਼ਰੀ ਤੇ ਢਾਡੀ ਜਥਿਆਂ ਨੇ ਵਾਰਾਂ ਦਾ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਪ੍ਰਤੀ ਜਾਣੂ ਕਰਵਾਇਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਗਰੇਵਾਲ ਨੇ ਕਿਹਾ ਕਿ ਧਰਮ ਸਮਾਜ ਅੰਦਰ ਵੰਡੀਆਂ ਨਹੀਂ ਬਲਕਿ ਮਨੁੱਖ ਨੂੰ ਮਨੁੱਖਤਾ ਦਾ ਪਾਠ ਪੜ੍ਹਾਉਂਦਾ ਹੈ। ਦੁੱਖ ਹੈ ਕਿ ਅੱਜ ਜੋ ਵਰਾਤਰਾ ਵਰਤ ਰਿਹਾ ਹੈ, ਉਸ ਨਾਲ ਪੂਰੀ ਕਾਇਨਾਤ ਅੰਦਰ ਬੇਗਾਨੇਪਨ ਅਤੇ ਬੇਭਰੋਸਗੀ ਦੇ ਬੱਦਲ ਛਾਏ ਹੋਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹਾਲਾਤਾਂ ਦਾ ਨਿੱਜ ਨੂੰ ਉਭਾਰਨ ਵਾਲੇ ਲਾਭ ਉਠਾ ਰਹੇ ਹਨ। ਸਾਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਵੱਡੀ ਗਿਣਤੀ ਵਿਚ ਹੋਣਾ ਜ਼ਰੂਰੀ ਹੈ। ਉਨ੍ਹਾਂ ਧਰਮਾਂ ਨੂੰ ਹਥਿਆਰ ਬਣਾ ਕੇ ਸਮਾਜ ਵਿਚ ਵੰਡੀਆਂ ਪਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਆਖਿਆਂ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ। ਇਥੇ ਹਰ ਇਕ ਵਿਅਕਤੀ ਨੂੰ ਇਕ ਅਕਾਲ ਪੁਰਖ ਦੀ ਸੰਤਾਨ ਮੰਨਿਆ ਜਾਂਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਤੋਂ ਬਿਨ੍ਹਾਂ ਹੋਰ ਕੋਈ ਵੀ ਸੋਚ ਪ੍ਰਫੁੱਲਤ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਅੰਦਰ ਵੰਡੀਆਂ ਪਾਉਣ ਵਾਲਿਆਂ ਨੂੰ ਮੂੰਹ ਨਾ ਲਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਐਤਵਾਰ ਨੂੰ ਚੁਪਹਿਰਾ ਸਾਹਿਬ ਦਾ ਪਾਠ ਕਰਵਾਇਆ ਜਾਂਦਾ ਹੈ। ਇਥੇ ਸੰਗਤਾਂ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਅਤੇ ਕੀਰਤਨ ਕਰਦੀਆਂ ਹਨ।
ਪਿਛਲੀ ਖ਼ਬਰ ਸੰਤ ਬਾਬਾ ਪ੍ਰਕਾਸ਼ ਸਿੰਘ ਨੱਤਾਂ ਵਾਲਿਆਂ ਅਤੇ ਸੰਤ ਬਾਬਾ ਨਿਰਭੈ ਸਿੰਘ ਰਾਏਕੋਟ ਵਾਲਿਆਂ ਦਾ ਬਰਸੀ ਸਮਾਗਮ ਰਾਗੀ ਜੱਥਿਆਂ... ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।