ਭੂੰਦੜੀ, 14 ਜੁਲਾਈ (ਕੁਲਦੀਪ ਸਿੰਘ ਮਾਨ)– ਪਿੰਡ ਖੁਦਾਈ ਚੱਕ ਵਿਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ: ਕੇ.ਐੱਨ.ਐੱਸ. ਕੰਗ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵੱਖ-ਵੱਖ ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ। ਸਮਾਗਮ ਦੌਰਾਨ ‘ਮੇਰੀ ਰਸੋਈ’ ਮੁਹਿੰਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਬੁਲਾਰਿਆਂ ਨੇ ਕਿਹਾ ਕਿ ਸਮਾਜ ਦੇ ਸਮਰੱਥ ਵਰਗ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹਰ ਲੋੜਵੰਦ ਪਰਿਵਾਰ ਤੱਕ ਸਹਾਇਤਾ ਪਹੁੰਚ ਸਕੇ। ਇਸ ਮੌਕੇ ਸਰਪੰਚ ਦਵਿੰਦਰ ਸਿੰਘ ਸਲੇਮਪੁਰ, ਸਰਪੰਚ ਦਲਜੀਤ ਸਿੰਘ ਰਾਉਵਾਲ, ਸਰਪੰਚ ਬਲਜਿੰਦਰ ਸਿੰਘ ਤਲਵਾੜਾ, ਸਰਪੰਚ ਭਰਪੂਰ ਸਿੰਘ, ਗੁਰਮਿੰਦਰ ਸਿੰਘ ਰਾਜੂ, ਸਤਵਿੰਦਰ ਸਿੰਘ ਸਵੱਦੀ, ਜੱਜ ਸਿੰਘ, ਸੁਖਵਿੰਦਰ ਸਿੰਘ ਲੈਲਪੁਰੀ, ਡਾ. ਕੁਲਵਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਪਾਲ ਸਿੰਘ, ਪੰਚ ਜਸਵਿੰਦਰ ਕੌਰ, ਹਰਮੀਤ ਕੌਰ, ਬਲਜੀਤ ਕੌਰ, ਪ੍ਰਧਾਨ ਬੂਟਾ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ, ਤਰਮਿਲਜੀਤ ਸਿੰਘ, ਗੁਰਜੰਟ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਜਗਦੇਵ ਸਿੰਘ, ਰਣਜੀਤ ਸਿੰਘ, ਕਮਲਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।