11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸਕੂਲ ਕੈਬਨਿਟ ਦਾ ਸਹੁੰ ਚੁੱਕ ਸਮਾਗਮ

ਅਜੀਤ ਡੈਸਕ 15-07-2026
ਭੂੰਦੜੀ, 14 ਜੁਲਾਈ (ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਸਕੂਲ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀ ਯੋਗਤਾ, ਲੀਡਰਸ਼ਿਪ ਅਤੇ ਅਨੁਸ਼ਾਸਨ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਅਹੁਦਿਆਂ ਲਈ ਚੋਣ ਕੀਤੀ ਗਈ ਅਤੇ ਨਵੀਂ ਕੈਬਨਿਟ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸੀਨੀਅਰ ਵਰਗ ਵਿੱਚ ਗਿਆਰ੍ਹਵੀਂ ਜਮਾਤ ਦੇ ਹਰਕੀਰਤ ਸਿੰਘ ਨੂੰ ਹੈੱਡ ਬੁਆਏ ਅਤੇ ਬਾਰ੍ਹਵੀਂ ਜਮਾਤ ਦੀ ਰਾਜਦੀਪ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ। ਹਾਊਸ ਕੈਪਟਨ ਦੇ ਨਾਲ-ਨਾਲ ਸਾਰੀਆਂ ਕਲਾਸਾਂ ਲਈ ਕਲਾਸ ਮੌਨੀਟਰ ਵੀ ਚੁਣੇ ਗਏ। ਸਮਾਗਮ ਦੌਰਾਨ ਨਵ-ਚੁਣੇ ਅਹੁਦੇਦਾਰਾਂ ਨੇ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਸਹੁੰ ਚੁੱਕੀ। ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਬੈਜ ਅਤੇ ਸੈਸ਼ ਪਹਿਨਾ ਕੇ ਸਨਮਾਨਿਤ ਕੀਤਾ। ਇਸ ਮੌਕੇ ਚੇਅਰਮੈਨ ਪਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਨਵ-ਚੁਣੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਹੁਦਿਆਂ ਦੀ ਮਰਿਆਦਾ ਕਾਇਮ ਰੱਖਣ ਅਤੇ ਪੂਰੀ ਤਨਦੇਹੀ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਆਪਣਾ ਫ਼ਰਜ਼ ਨਿਭਾਉਣ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਕੀਤੀ ਗਈ।
ਪਿਛਲੀ ਖ਼ਬਰ ਦੇਹੜਕਾ ਦੀ ਪੰਚਾਇਤ ਨੇ ਰਹਿੰਦੇ ਘਰਾਂ ਲਈ ਸੀਵਰੇਜ ਪਾਇਆ ਅਗਲੀ ਖ਼ਬਰ ਪਿੰਡ ਖੁਦਾਈ ਚੱਕ ਵਿਖੇ ਡਾ. ਕੰਗ ਦੀ ਹਾਜ਼ਰੀ ਵਿਚ ‘ਮੇਰੀ ਰਸੋਈ’ ਤਹਿਤ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।