20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ਸਰਕਾਰ ਲੈਂਡ ਪੂਲਿੰਗ ਪਾਲਸੀ ਤੁਰੰਤ ਵਾਪਸ ਲਵੇ- ਪ੍ਰਧਾਨ ਗੁੜੇ

ਅਜੀਤ ਡੈਸਕ 16-07-2026
ਚੌਂਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ) ਬੀ.ਕੇ.ਯੂ ਡਕੌਂਦਾ (ਬੁਰਜ ਗਿੱਲ) ਦੇ ਬਲਾਕ ਸਵੱਦੀ ਕਲਾਂ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਨੇ ਪੰਜਾਬ ਸਰਕਾਰ ਵਲੋਂ ਲਿਆਂਦੀ ਸੋਧੀ ਲੈਡ ਪੂਲਿੰਗ ਪਾਲਸੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੀਰਾਂ ਦੀਆਂ ਉਪਜਾਊ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆ ਦਾ ਕਾਬਜ਼ਾਂ ਕਰਵਾਉਣਾ ਚਾਹੁੰਦੀ ਹੈ ਜੋ ਕੇ ਬੀ.ਕੇ.ਯੂ ਡਕੌਂਦਾ (ਬੁਰਜ ਗਿੱਲ) ਹੋਣ ਨਹੀਂ ਦੇਵੇਗੀ। ਉਨ੍ਵ੍ਹ੍ਹਾਂ ਕਿਹਾ ਕਿ ਪੰਜਾਬ ਦੇ ਖੇਤੀ ਸੈਕਟਰ ਨੂੰ ਤਬਾਹ ਕਰਨ ਲਈ ਕੀਤੀਆਂ ਜਾ ਰਹੀਆਂ ਕੌਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਜੋ ਕੇ ਦੇਸ਼ ਦਾ ਅਨਾਜ ਭੰਡਾਰ ਭਰਦੇ ਹਨ ਤੇ ਦੇਸ਼ ਨੂੰ ਆਰਥਿਕ ਪੱਖੋ ਮਜ਼ਬੂਤ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਹਨ, ਪਰ ਫਿਰ ਵੀ ਸਮੇਂ ਦੀ ਹਕੂਮਤਾਂ ਪੰਜਾਬ ਦੇ ਪਿੱਠ ਵਿਚ ਛੁਰਾ ਮਾਰਦੀਆਂ ਹੋਈਆਂ ਪੰਜਾਬ ਦੇ ਲੋਕਾਂ ਨੂੰ ਘਰੋਂ ਬੇਘਰ ਕਰਨ ਲੱਗੀਆਂ ਹੋਈਆਂ ਹਨ, ਪਰ ਪੰਜਾਬ ਦੇ ਜਝਾਰੂ ਲੋਕ ਸਰਕਾਰਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਤੇ ਹਰ ਹਾਲਤ ਵਿਚ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਨੇ ਸ਼ਹਿਰ ’ਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਦੇਸੀ ਪਿਸਤੌਲ ਸਮੇਤ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।