15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

22 ਨੂੰ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ - ਮਾ. ਕੁਲਵਿੰਦਰ ਸਿੰਘ

ਅਜੀਤ ਡੈਸਕ 19-07-2026
ਜੋਧਾਂ, 18 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੀ ਜਾ ਰਹੀ ਭਾਰਤ ਅਮਰੀਕਾ ਵਪਾਰਕ ਡੀਲ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ਼ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਮਿਤੀ 22 ਜੁਲਾਈ ਨੂੰ ਲੁਧਿਆਣਾ ਅਧੀਨ ਆਉਂਦੇ ਟੋਲ ਪਲਾਜੇ ਬੰਦ ਕੀਤੇ ਜਾਣਗੇ। ਇਸ ਸਬੰਧੀ ਮਾ. ਕੁਲਵਿੰਦਰ ਸਿੰਘ ਛੋਕਰਾਂ ਸੀਨੀਅਰ ਮੀਤ ਪ੍ਰਧਾਨ ਬਲਾਕ ਨੇ ਦੱਸਿਆ ਕਿ ਇਸ ਦਿਨ ਕਾਰਪੋਰੇਟ ਭਜਾਓ ਦੇਸ਼ ਬਚਾਓ ਦੇ ਮਿਸ਼ਨ ਹੇਠ ਲਾਡੋਵਾਲ, ਘੁਲਾਲ ਅਤੇ ਚੌਕੀਮਾਨ ਦੇ ਟੋਲ 5 ਘੰਟੇ ਲਈ ਟੋਲ ਮੁਕਤ ਕੀਤੇ ਜਾਣਗੇ। ਕੁਲਵਿੰਦਰ ਸਿੰਘ ਛੋਕਰਾਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਵਾਰ ਵਾਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਸਮੂਹ ਕਿਸਾਨ ਜਥੇਬੰਦੀਆਂ ਮੋਦੀ ਨੇ ਨਾਦਰਸ਼ਾਹੀ ਫ਼ਰਮਾਨ ਅੱਗੇ ਕਦੇ ਵੀ ਨਹੀਂ ਝੁਕਣਗੀਆਂ। ਛੋਕਰਾਂ ਨੇ ਸਮੂਹ ਸੰਸਥਾਵਾਂ, ਸਮਾਜਿਕ ਜਥੇਬੰਦੀਆਂ, ਆਮ ਲੋਕਾਂ ਨੂੰ ਅਪੀਲ ਕੀਤੀ ਹੈ, ਉਹ 22 ਜੁਲਾਈ ਨੂੰ ਟੋਲ ਪਲਾਜ਼ੇ ਬੰਦ ਕਰਵਾਉਣ ’ਚ ਕਿਸਾਨ ਯੂਨੀਅਨਾਂ ਦਾ ਸਾਥ ਦੇਣ।
ਪਿਛਲੀ ਖ਼ਬਰ ਸਦਰਪੁਰਾ ਨੇੜੇ ਜੀ.ਟੀ. ਰੋਡ ਦੇ ਡੂੰਘੇ ਟੋਇਆਂ ਦੀ ਨੌਜਵਾਨਾਂ ਨੇ ਕਰਵਾਈ ਮੁਰੰਮਤ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।