12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ 12ਵੇਂ ਦਿਨ ਵੀ ਜਾਰੀ 21 ਜੁਲਾਈ ਨੂੰ ਨੰਗਲ ’ਚ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਘਿਰਾਓ ਦਾ ਐਲਾਨ

ਅਜੀਤ ਡੈਸਕ 20-07-2026

ਜਗਰਾਉਂ, 19 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’’ਤੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਨਗਰ ਕੌਂਸਲ ਜਗਰਾਉਂ ਵਿਖੇ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਜਾਰੀ ਹੈ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ ਅਤੇ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਨ ਦੇ ਦੋਸ਼ ਲਗਾਏ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਾਰ-ਵਾਰ ਭਰੋਸੇ ਤਾਂ ਦੇ ਰਹੀ ਹੈ, ਪਰ ਅਮਲੀ ਪੱਧਰ ’ਤੇ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਕਿ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 21 ਜੁਲਾਈ ਨੂੰ ਨੰਗਲ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਿਰਾਓ ਲਈ ਵਿਸ਼ਾਲ ਰੈਲੀ ਕੀਤੀ ਜਾਵੇਗੀ। ਯੂਨੀਅਨ ਨੇ ਪੰਜਾਬ ਭਰ ਦੇ ਸਮੂਹ ਮਿਉਂਸਪਲ ਕਾਮਿਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਰੈਲੀ ਸਰਕਾਰ ਨੂੰ ਮੁਲਾਜ਼ਮ ਏਕਤਾ ਦੀ ਤਾਕਤ ਦਾ ਅਹਿਸਾਸ ਕਰਵਾਏਗੀ। ਧਰਨੇ ਦੌਰਾਨ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ, ਸਕੱਤਰ ਰਜਿੰਦਰ ਕੁਮਾਰ, ਵਾਈਸ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਭੂਸ਼ਣ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਖੋਸਲਾ, ਸੰਤੋਖ ਰਾਮ, ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਵਾਈਸ ਪ੍ਰਧਾਨ ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਹਾਕਮ ਸਿੰਘ, ਪੰਪ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਸਮੂਹ ਮਿਉਂਸਪਲ ਕਾਮਿਆਂ ਨੇ ਸ਼ਮੂਲੀਅਤ ਕਰਦਿਆਂ ਸੰਘਰਸ਼ ਨੂੰ ਅੰਤਿਮ ਨਤੀਜੇ ਤੱਕ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ।

ਪਿਛਲੀ ਖ਼ਬਰ ਸਰਕਾਰ ਦੀ ਲਾਪਰਵਾਹੀ ਕਾਰਨ ਕਰੋੜਾਂ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਅਤੇ ਪ੍ਰੀਖਿਆਵਾਂ ਤੋਂ ਉੱਠਿਆ ਵਿਸ਼ਵਾਸ- ਕਾਮਰ... ਅਗਲੀ ਖ਼ਬਰ -ਮਾਮਲਾ ਨਗਰ ਕੌਂਸਲ ਚੋਣਾਂ ’ਚ ਘੱਟ ਵੋਟਾਂ ਦੇ ਅੰਤਰ ਨਾਲ ਹੋਈ ਜਿੱਤ-ਹਾਰ ਦਾ- ਰੱਦ ਵੋਟਾਂ ਨੂੰ ਮੁੱਦਾ ਬਣਾ ਕੇ ਚਾਰ ਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।