11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ‘ਮੇਰਾ ਘਰ-ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 20-07-2026

ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਵਲੋਂ ਲੋੜਵੰਦ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਅਤੇ ਮਹਿੰਗਾਈ ਦੇ ਬੋਝ ਤੋਂ ਰਾਹਤ ਦਿਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੇਰਾ ਘਰ-ਮੇਰੀ ਰਸੋਈ ਯੋਜਨਾ’ ਤਹਿਤ ਸ਼ਹਿਰ ਦੇ ਵਾਰਡ ਨੰਬਰ-01 ਤੋਂ ਕੌਂਸਲਰ ਰੀਣਾ ਰਾਣੀ ਅਤੇ ਵਾਰਡ ਨੰਬਰ-02 ਤੋਂ ‘ਆਪ’ ਆਗੂ ਰਾਜੂ ਜੱਸਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਕੁੱਲਾਪੱਤੀ ਰਾਏਕੋਟ ਵਿਖੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਸਮਾਜ ਦੇ ਹਰ ਵਰਗ, ਵਿਸ਼ੇਸ਼ ਕਰਕੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ‘ਮੇਰਾ ਘਰ-ਮੇਰੀ ਰਸੋਈ ਯੋਜਨਾ’ ਤਹਿਤ ਪਰਿਵਾਰਾਂ ਨੂੰ ਦਾਲਾਂ, ਖੰਡ, ਸਰ੍ਹੋਂ ਦਾ ਤੇਲ, ਨਮਕ ਅਤੇ ਹਲਦੀ ਵਰਗੀਆਂ ਰੋਜ਼ਾਨਾ ਵਰਤੋਂ ਦੀਆਂ ਪੌਸ਼ਟਿਕ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵਾਰਡ ਕੌਂਸਲਰ ਰੀਣਾ ਰਾਣੀ ਅਤੇ ‘ਆਪ’ ਆਗੂ ਰਾਜੂ ਜੱਸਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮਿਹਨਤੀ ਆਗੂਆਂ ਸਦਕਾ ਹੀ ਸਰਕਾਰ ਦੀਆਂ ਸਕੀਮਾਂ ਸਿੱਧੇ ਤੌਰ ’ਤੇ ਹੇਠਲੇ ਪੱਧਰ ਤੱਕ ਸਹੀ ਹੱਥਾਂ ਵਿੱਚ ਪਹੁੰਚ ਰਹੀਆਂ ਹਨ। ਇਸ ਮੌਕੇ ਯੋਜਨਾ ਦੇ ਲਾਭਪਾਤਰੀਆਂ ਨੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਕਿਹਾ ਕਿ ਇਸ ਸਕੀਮ ਨਾਲ ਉਨ੍ਹਾਂ ਦੇ ਘਰਾਂ ਦੇ ਰਸੋਈ ਬੱਜਟ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੀਤ ਸਿੰਘ ਰਾਏਕੋਟ, ਮੁਕੰਦ ਸਿੰਘ, ਸੁਖਵਿੰਦਰ ਸਿੰਘ, ਅਜੇ ਕੁਮਾਰ ਜੱਸਾ, ਸੁਰਿੰਦਰ ਸਿੰਘ, ਮੁਲਖਰਾਜ, ਬਿੰਦਰ ਜੱਸਾ, ਵਿਜੈ ਜੱਸਾ, ਮਨਿੰਦਰ ਸਿੰਘ ਰਾਏਕੋਟ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪਿੰਡ ਸ਼ੇਰੇਵਾਲ ਦੇ ਕਾਂਗਰਸੀ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਅਗਲੀ ਖ਼ਬਰ ਆਲਟੋ ਕਾਰ ਤੇ ਤੂੜੀ ਵਾਲੀ ਟਰਾਲੀ ਦਰਮਿਆਨ ਟੱਕਰ-ਸਵਾਰ ਵਾਲ-ਵਾਲ ਬਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।