10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ 104ਵੇਂ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅਜੀਤ ਡੈਸਕ 20-07-2026
ਹਠੂਰ, 19 ਜੁਲਾਈ (ਜਸਵਿੰਦਰ ਸਿੰਘ ਛਿੰਦਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਪਿੰਡ ਮਾਣੂੰਕੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਜੋੜੀਆਂ ਸਾਹਿਬ ਵਿਖੇ ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ 104ਵੇਂ ਜਨਮ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੇ ਪੰਜ ਰੋਜ਼ਾ ਧਾਰਮਿਕ ਸਮਾਗਮਾਂ ਦੇ ਚੌਥੇ ਦੀਵਾਨਾਂ ’ਚ ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ, ਉੱਥੇ ਅਨੇਕਾਂ ਮਹਾਂਪੁਰਸ਼, ਰਾਗੀ ਜੱਥਿਆਂ ਨੇ ਹਾਜ਼ਰੀਆਂ ਭਰੀਆਂ। ਉੱਚੇਚੇ ਤੌਰ ’ਤੇ ਪੁੱਜੇ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਕਥਾ ਕੀਰਤਨ ਕਰਦਿਆਂ ਗੁਰੂ ਸਾਹਿਬਾਨਾਂ ਵਲੋਂ ਦਿੱਤੇ ਉਪਦੇਸ਼ ’ਤੇ ਸੰਗਤ ਨੂੰ ਪਹਿਰਾ ਦੇਣ ਦੀ ਅਪੀਲ ਕੀਤੀ ਅਤੇ ਸੰਤ ਬਾਬਾ ਨਰਾਇਣ ਸਿੰਘ ਦੇ ਜੀਵਨ ਪ੍ਰਥਾਇ ਚਾਨਣਾ ਪਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਕਿਹਾ ਕਿ ਜਿੱਥੇ ਨਾਮ-ਸਿਮਰਨ ਮਨੁੱਖ ਨੂੰ ਪ੍ਰਮਾਤਮਾ ਨਾਲ ਜੋੜਦਾ ਹੈ, ਉੱਥੇ ਸੇਵਾ ਮਨ ਵਿਚ ਨਿਮਰਤਾ, ਸਾਦਗੀ ਅਤੇ ਸਰਬੱਤ ਦਾ ਭਲਾ ਮੰਗਣ ਜਿਹੇ ਗੁਣ ਪੈਦਾਕਰਦੀ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਨਿੱਤਨੇਮ ਦੇ ਧਾਰਨੀ ਹੋਣਾ ਚਾਹੀਦਾ ਹੈ। ਭਾਈ ਜਸਵਿੰਦਰ ਸਿੰਘ ਬਿੰਦੀ ਤੇ ਭਾਈ ਗੇਜਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਭਲਕੇ 20 ਜੁਲਾਈ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਉਪਰੰਤ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ। ਦੀਵਾਨਾਂ ’ਚ ਭਾਈ ਹਰਪ੍ਰੀਤ ਸਿੰਘ ਮਾਣੂੰਕੇ, ਭਾਈ ਸਤਨਾਮ ਸਿੰਘ ਨਾਨਕਸਰ, ਭਾਈ ਮਨਜੀਤ ਸਿੰਘ ਨਾਨਕਸਰ, ਭਾਈ ਸਰਬਜੀਤ ਸਿੰਘ ਭਰੋਵਾਲ ਦੇ ਕੀਰਤਨੀ ਜੱਥਿਆਂ ਨੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਬਾਬਾ ਅਰਵਿੰਦਰ ਸਿੰਘ, ਬਾਬਾ ਸਰਬਜੀਤ ਸਿੰਘ ਭਰੋਵਾਲ, ਬਾਬਾ ਦਲਬਾਰ ਸਿੰਘ ਚੰਨਣਵਾਲ, ਬਾਬਾ ਆਗਿਆਪਾਲ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਦਿੱਲੀ, ਬਾਬਾ ਰਮਨਦੀਪ ਸਿੰਘ ਮੰਡੀਰਾਂ ਵਾਲੇ, ਬਾਬਾ ਮੇਹਰ ਸਿੰਘ ਨਾਨਕਸਰ, ਸਰਪੰਚ ਹਰਪ੍ਰੀਤ ਸਿੰਘ ਹੈਪੀ ਸੰਧੂ, ਜਗਦੀਸ਼ ਸਿੰਘ ਦੀਸ਼ਾ, ਜਗਰਾਜ ਸਿੰਘ ਰਾਜਾ, ਹਰਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਗਜੀਤ ਸਿੰਘ ਡੰਗ ਵਲੀਪੁਰ ਆਪ ਦੇ ‘ਖੱਤਰੀ ਅਰੋੜਾ ਵੈੱਲਫੇਅਰ ਬੋਰਡ’ ਹਲਕਾ ਦਾਖਾ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਆਖਿਰ ਸਰਕਾਰੀ ਪਸ਼ੂ ਡਿਸਪੈਂਸਰੀ ਆਂਡਲੂ ਨੂੰ 4 ਸਾਲਾਂ ਦੀ ਉਡੀਕ ਬਾਅਦ ਵੈਟਰਨਰੀ ਡਾਕਟਰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।