10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕੋਠੇ ਅੱਠ ਚੱਕ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸਾਬਕਾ ਵਿਧਾਇਕ ਕਲੇਰ ਨੇ ਕੀਤੀ ਮੀਟਿੰਗ

ਅਜੀਤ ਡੈਸਕ 20-07-2026
ਜਗਰਾਉਂ, 19 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵੱਲੋਂ ਅੱਜ ਸਰਕਲ ਸਬਅਰਬਨ ਜਗਰਾਉਂ ਦੇ ਪਿੰਡ ਕੋਠੇ ਅੱਠ ਚੱਕ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਕਿ ਇਹ ਚਿੱਟੇ ਦਿਨ ਵਾਂਗ ਸਾਫ਼ ਹੈ ਕਿ ਜਦ ਵੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ, ਉਸ ਸਮੇਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਪੰਜਾਬ ਦੇ ਹਿੱਤਾਂ ਲਈ ਮੋਰਚੇ ਲਾਏ ਅਤੇ ਆਗੂਆਂ ਨੇ ਲੰਬੇ ਸਮੇਂ ਦੀਆਂ ਜੇਲਾਂ ਕੱਟੀਆਂ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਕਾਲੀ ਦਲ ਨਾਲ ਜੁੜਨ ਲਈ ਆਖਿਆ ਤਾਂ ਜੋ ਪੰਜਾਬ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਲਹਿਰਾਇਆ ਜਾਵੇ। ਮੀਟਿੰਗ ਦੌਰਾਨ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਜਗਤਾਰ ਸਿੰਘ ਗਿੱਲ, ਜਸਜੀਤ ਸਿੰਘ, ਜਗਰੂਪ ਸਿੰਘ, ਅਮਰਜੀਤ ਸਿੰਘ, ਜਗਰੂਪ ਸਿੰਘ, ਡਾ: ਗੁਰਮੀਤ ਸਿੰਘ, ਜਿੰਦਰ ਸਿੰਘ, ਮਿਲਾਪ ਸਿੰਘ ਧਾਲੀਵਾਲ, ਕੇਵਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਮੋਟਰਾਂ ਵਾਲੀ ਸਪਲਾਈ ਦੇਣ ਵਿਚ ਨਾਕਾਮਯਾਬ ਰਹੀ ਹੈ-ਪ੍ਰਧਾਨ ਮੁੱਲਾਂਪੁਰ, ਡਾਇਰੈਕਟ... ਅਗਲੀ ਖ਼ਬਰ ਜਗਜੀਤ ਸਿੰਘ ਡੰਗ ਵਲੀਪੁਰ ਆਪ ਦੇ ‘ਖੱਤਰੀ ਅਰੋੜਾ ਵੈੱਲਫੇਅਰ ਬੋਰਡ’ ਹਲਕਾ ਦਾਖਾ ਦੇ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।