05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਰਾਏਕੋਟ ਵਿਖੇ ਭਾਜਪਾ ਦਫ਼ਤਰ ਸਾਹਮਣੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਅਮਰੀਕਾ ਨਾਲ ਹੋਣ ਵਾਲਾ ਟੈਕਸ ਮੁਕਤ ਵਪਾਰ ਸਮਝੌਤਾ ਤੁਰੰਤ ਰੱਦ ਕਰੇ- ਕਿਸਾਨ ਆਗੂ

ਅਜੀਤ ਡੈਸਕ 23-07-2026

ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਰਾਏਕੋਟ ਵਿਖੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਡਿਉਢੀ ਸਾਹਮਣੇ ਸਥਿਤ ਭਾਜਪਾ ਦਫ਼ਤਰ ਅੱਗੇ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਅਮਰੀਕਾ ਦੇ ਦਬਾਅ ਹੇਠ ਟੈਕਸ ਮੁਕਤ ਵਪਾਰ ਸਮਝੌਤਾ ਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ਨਾਲ ਪੰਜਾਬ ਦੀ ਕਿਸਾਨੀ ਦਾ ਵੱਡੀ ਪੱਧਰ ’ਤੇ ਉਜਾੜਾ ਹੋ ਜਾਵੇਗਾ ਅਤੇ ਵਿਦੇਸ਼ੀ ਖੇਤੀ ਉਪਜਾਂ ਦੇ ਆਉਣ ਨਾਲ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ। ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ ਨੇ ਕਿਹਾ ਕਿ ਜੇਕਰ ਅਮਰੀਕਾ ਤੋਂ ਭਾਰਤ ਦੇਸ਼ ਵਿਚ ਮੱਕੀ ਦੀ ਫ਼ਸਲ ਆਉਂਦੀ ਹੈ ਤਾਂ ਪੰਜਾਬ ਦੀ ਮੱਕੀ ਦੀ ਖ਼ਰੀਦ ਬਿਲਕੁੱਲ ਬੰਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਜੀ.ਐੱਮ. ਮੱਕੀ ਦੀ ਕਾਸ਼ਤ ਹੁੰਦੀ ਹੈ, ਜਿਸ ਨੂੰ ਈਥਾਨੋਲ ਬਣਾਉਣ ਲਈ ਵਰਤਿਆ ਜਾਂਦਾ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਮਰੀਕਾ ਨਾਲ ਹੋਣ ਵਾਲਾ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ, ਨਹੀਂ ਤਾਂ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਅਮਰ ਸਿੰਘ ਜਲਾਲਦੀਵਾਲ, ਜਮਹੂਰੀ ਕਿਸਾਨ ਸਭਾ ਦੇ ਗੁਰਦੀਪ ਸਿੰਘ ਕਲਸੀ, ਕਰਤਾਰ ਰਾਮ, ਜਲੌਰ ਸਿੰਘ, ਗੁਰਚਰਨ ਸਿੰਘ, ਬਲੌਰ ਸਿੰਘ, ਰਾਜ ਸਿੰਘ, ਜਿੰਦਰ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਜੀਤਾ, ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।

ਪਿਛਲੀ ਖ਼ਬਰ ਛੇਵੇਂ ਪਾਤਿਸ਼ਾਹ ਦੇ ਆਗਮਨ ਪੁਰਬ ਮੌਕੇ ਡਾ. ਔਲਖ ਵਲੋਂ ਮੁਫ਼ਤ ਕਿਡਨੀ ਜਾਂਚ ਕੈਂਪ ਲਗਾਇਆ ਜਾਵੇਗਾ: ਜਥੇਦਾਰ ਤਲਵੰਡੀ ਅਗਲੀ ਖ਼ਬਰ ਸਾਬਕਾ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਰਕ ‘ਆਪ’ ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ ਵਿਰਕ ਨੇ ਪਾਰਟੀ ਹਾਈਕਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।