06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕੇਂਦਰ ਸਰਕਾਰ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਆਪਣਾ ਸਟੈਂਡ ਸਪੱਸ਼ਟ ਕਰੇ-ਵਿਧਾਇਕ ਇਯਾਲੀ

ਅਜੀਤ ਡੈਸਕ 23-07-2026
ਭੂੰਦੜੀ, 22 ਜੁਲਾਈ (ਕੁਲਦੀਪ ਸਿੰਘ ਮਾਨ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਮਾਲਵਾ ਇੰਚਾਰਜ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਕੇਂਦਰ ਸਰਕਾਰ ਨੂੰ ਆਪਣਾ ਰੁਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਆਪਣੇ ਹੱਕਾਂ ਅਤੇ ਹਿਤਾਂ ਨਾਲ ਜੁੜੇ ਮਸਲਿਆਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਇਯਾਲੀ ਨੇ ਕਿਹਾ ਕਿ ਕਿਸਾਨਾਂ ਲਈ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਗਾਰੰਟੀ ਦੇਣ, ਸਰਹੱਦੀ ਇਲਾਕਿਆਂ ਵਿੱਚੋਂ ਨਸ਼ਿਆਂ ਦੀ ਤਸਕਰੀ ਰੋਕਣ, ਪੰਜਾਬ ਦੇ ਹੱਕਾਂ ਅਤੇ ਹੋਰ ਲੰਬਿਤ ਮਾਮਲਿਆਂ ’ਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਅਤੇ ਠੋਸ ਨੀਤੀ ਜਨਤਾ ਸਾਹਮਣੇ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ’ਤੇ ਅਸਪੱਸ਼ਟਤਾ ਕਾਰਨ ਲੋਕਾਂ ਵਿੱਚ ਚਿੰਤਾ ਅਤੇ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਧਿਆਨ ਦੀ ਲੋੜ ਹੈ ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਚੋਣਾਂ ਦੇ ਸਮੇਂ ਸਿਆਸੀ ਬਿਆਨਾਂ ਦੀ ਬਜਾਏ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਾਅਦਿਆਂ ਨਹੀਂ, ਸਗੋਂ ਨਤੀਜੇ ਅਤੇ ਜਵਾਬਦੇਹੀ ਚਾਹੁੰਦੇ ਹਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਐਤੀਆਣਾ ਵਿਖੇ ਝੰਡਾ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਰਾਜਗੜ੍ਹ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ‘ਆਪ’ ਸਰਕਾਰ ਸੂਬੇ ਦੇ ਹਰ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।