12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੇਂਦਰ ਸਰਕਾਰ ਨੀਟ ਪੇਪਰ ਲੀਕ ਮਾਮਲੇ ਵਿੱਚ ਸੰਵੇਦਨਸ਼ੀਲ ਰਵੱਈਆ ਅਪਣਾਵੇ-ਜਥੇਦਾਰ ਤਲਵੰਡੀ

ਅਜੀਤ ਡੈਸਕ 25-07-2026
ਹਲਵਾਰਾ, 24 ਜੁਲਾਈ (ਮਨਦੀਪ ਸਿੰਘ ਉੱਭੀ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਦਿੱਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਬਲ ਦੇ ਜ਼ਰੀਏ ਦਬਾਉਣ ਦੀ ਬਜਾਏ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਨੇ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਸੰਵੇਦਨਸ਼ੀਲ ਰਵੱਈਆ ਅਪਣਾਉਂਦਿਆਂ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਪੇਪਰ ਲੀਕ ਵਰਗੀਆਂ ਘਟਨਾਵਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹਨ ਅਤੇ ਇਸ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦਿੱਲੀ ਵਿੱਚ ਧਰਨਾ ਦੇ ਰਹੇ ਵਿਦਿਆਰਥੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਸਕਾਰਾਤਮਕ ਫ਼ੈਸਲਾ ਲਿਆ ਜਾਵੇ।
ਪਿਛਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ’ਚ ਆਈਡੀਆ-ਐਕਸਪੋ 2026 ਪ੍ਰਦਰਸ਼ਨੀ ਅਗਲੀ ਖ਼ਬਰ 14,447 ਰਾਏਕੋਟ ਵਾਸੀਆਂ ਨੇ ਇਕ ਦਿਨ ’ਚ ਚੁਣੇ ਆਪਣੇ ਕੌਂਸਲਰ, ਪਰ 15 ਕੌਂਸਲਰ 58 ਦਿਨਾਂ ਬਾਅਦ ਵੀ ਨਹੀਂ ਚੁਣ ਸਕੇ ਪ੍ਰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।